05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਦਰਸ਼ਨ ਸਿੰਘ ਬਦੇਸਾ ਅਕਾਲੀ ਦਲ ਵਿੱਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 19-04-2026
ਸ਼ੇਰਪੁਰ, 18 ਅਪ੍ਰੈਲ (ਮੇਘ ਰਾਜ ਜੋਸ਼ੀ) - ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਪੁਰਾਣੇ ਆਗੂ ਦਰਸ਼ਨ ਸਿੰਘ ਬਦੇਸਾ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ | ਉਨ੍ਹਾਂ ਨੇ ਇਹ ਫੈਸਲਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਲਿਆ | ਇਸ ਮੌਕੇ ਪਾਰਟੀ ਆਗੂਆਂ ਵੱਲੋਂ ਦਰਸ਼ਨ ਸਿੰਘ ਬਦੇਸਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕਰਦਿਆਂ ਵਿਸ਼ਵਾਸ ਜਤਾਇਆ ਗਿਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਸੰਗਰੂਰ ਤੋਂ ਮੁੱਖ ਬੁਲਾਰੇ ਡਾ. ਕਰਨਵੀਰ ਸਿੰਘ ਘਨੌਰੀ, ਫਤਿਹਗੜ੍ਹ ਤੋਂ ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸਾ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਜਸਵਿੰਦਰ ਸਿੰਘ ਦੀਦਾਰਗੜ੍ਹ, ਅਜੀਤਪਾਲ ਸਿੰਘ ਪੰਜਗਰਾਈਆਂ, ਸੋਹਨਜੀਤ ਸਿੰਘ ਸੰਧੂ ਪੰਜਗਰਾਈਆਂ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਪੰਜਗਰਾਈਆਂ, ਕੁਲਵੰਤ ਸਿੰਘ ਜਗਦੇ, ਡਾ. ਈਸਰਪਾਲ ਸਿੰਘ, ਦਰਸਨ ਸਿੰਘ ਬਾਰਾ, ਨਰਿੰਦਰ ਸਿੰਘ ਨੋਕੀ, ਕੁਲਵਿੰਦਰ ਸਿੰਘ ਮਾਗੇਵਾਲ, ਹਰਜਿੰਦਰ ਸਿੰਘ ਮਾਗੇਵਾਲ ਅਤੇ ਨੌਜਵਾਨ ਆਗੂ ਰਵਿੰਦਰ ਸਿੰਘ ਰਵੀ ਬਦੇਸਾ , ਕਮਲਜੀਤ ਸਿੰਘ ਮਡੇਰ, ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਨੂੰ ਲੈ ਕੇ ਨਗਰ ਕੌਂਸਲ ਵਿੱਚ ਮਚਿਆ ਸਿਆਸੀ ਘਮਾਸਾਨ ਦਾਮਨ ਥਿੰਦ ਬਾਜਵਾ ਅਤੇ ਹੋਰ ਆਗੂਆਂ ਨੇ ਈ.ਓ, 'ਲਾਪਤਾ... ਅਗਲੀ ਖ਼ਬਰ ਸਰਸਵਤੀ ਵਿੱਦਿਆ ਮੰਦਰ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24
No active advertisement