05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਬ ਡਵੀਜ਼ਨ ਧੂਰੀ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਅੱਠ ਮੁਕੱਦਮੇ ਦਰਜ ਪੁਲਿਸ ਵਲੋਂ 13 ਦੋਸ਼ੀ ਅਤੇ ਤਿੰਨ ਭਗੌੜੇ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 19-04-2026
ਧੂਰੀ, 18 ਅਪ੍ਰੈਲ (ਸੰਜੇ ਲਹਿਰੀ) - ਸਬ ਡਵੀਜ਼ਨ ਧੂਰੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮਿਸ਼ਨ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਪਿਛਲੇ ਹਫ਼ਤੇ ਨਸ਼ਾ ਤਸਕਰਾਂ ਖ਼ਿਲਾਫ਼ ਅੱਠ ਮੁਕੱਦਮੇ ਦਰਜ ਕਰਨ ਦਾ ਦਾਅਵਾ ਕਰਦਿਆਂ 13 ਦੋਸ਼ੀਆਂ ਅਤੇ ਤਿੰਨ ਭਗੌੜੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ | ਡੀ.ਐਸ.ਪੀ ਧੂਰੀ ਸ੍ਰੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਤਸਕਰਾਂ ਪਾਸੋਂ 595 ਨਸ਼ੀਲੀਆਂ ਗੋਲੀਆਂ 22 ਬੋਤਲਾਂ ਸ਼ਰਾਬ ਬਰਾਮਦ ਕਰਦਿਆਂ 11 ਨਸ਼ੇੜੀਆਂ ਨੂੰ ਓਟ ਸੈਂਟਰਾਂ ਵਿੱਚੋਂ ਦਵਾਈ ਵੀ ਦਲਵਾਈ ਗਈ ਹੈ | ਡੀ.ਐਸ.ਪੀ ਧੂਰੀ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੀ ਸੁਚੱਜੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕਰਦੇ 157 ਵਹੀਕਲਾਂ ਦੇ ਚਲਾਨ ਕੀਤੇ ਗਏ ਹਨ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 57 ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ | ਅਤੇ ਪੁਲਿਸ ਵੱਲੋਂ ਲੋਕਾਂ ਨਾਲ ਰਾਬਤਾ ਕਰਦੇ ਹੋਏ ਸੰਪਰਕ ਪ੍ਰੋਜੈਕਟ ਦੇ ਅਧੀਨ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕੀਤਾ ਗਿਆ ਹੈ, ਅਤੇ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਪ੍ਰੇਰਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅੰਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਠੋਸ ਉਪਰਾਲੇ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਉੱਤੇ ਕਿਸਾਨਾਂ ਨੇ ਜ਼ਿਲ੍ਹਾ ਸਪਲਾਈ ਕੰਟਰੋਲ ਦੇ ਦਫ਼ਤਰ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਸੰਗਰੂਰ ਦੇ ਅੱਠਵੀਂ ਦੇ ਮੈਰਿਟ ਸੂਚੀ ਵਿੱਚ ਆਏ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰ 'ਤੇ ਕੀਤਾ ਸ਼ਾਨਦਾਰ ਸਨਮਾਨ
Ad Position 24
No active advertisement