05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਣਕ ਦੀ ਖਰੀਦ ਸ਼ੁਰੂ ਨਾ ਹੋਣ ਉੱਤੇ ਕਿਸਾਨਾਂ ਨੇ ਜ਼ਿਲ੍ਹਾ ਸਪਲਾਈ ਕੰਟਰੋਲ ਦੇ ਦਫ਼ਤਰ ਅੱਗੇ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 19-04-2026
ਸੰਗਰੂਰ, 18 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੂਰੇ ਪੰਜਾਬ ਅੰਦਰ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰਾਂ ਦੇ ਦਫ਼ਤਰਾਂ ਦੇ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਵੀ ਧਰਨਾ ਦਿੱਤਾ ਗਿਆ | ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਇੱਕ ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਲਈ ਪ੍ਰਬੰਧ ਪੁਖ਼ਤਾ ਹੋਣ ਅਤੇ ਕਣਕ ਦਾ ਦਾਣਾ ਦਾਣਾ ਚੁੱਕਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਅੱਜ 15 ਅਪ੍ਰੈਲ ਤੱਕ ਵੀ ਮੰਡੀਆਂ ਵਿੱਚ ਸਰਕਾਰੀ ਖਰੀਦ ਸੁਚੱਜੇ ਢੰਗ ਨਾਲ ਚਾਲੂ ਨਹੀਂ ਕਰਵਾਈ ਜਾ ਸਕੀ ਜਦਕਿ ਪਿਛਲੇ ਕਰੀਬ 10 ਦਿਨਾਂ ਤੋਂ ਪੰਜਾਬ ਦੀਆਂ ਸ਼ਹਿਰੀ ਤੇ ਪੇਂਡੂ ਮੰਡੀਆਂ ਨੱਕੋਂ ਨੱਕ ਭਰੀਆਂ ਹੋਈਆਂ ਹਨ, ਇਸ ਤੋਂ ਇਲਾਵਾ ਆੜ੍ਹਤੀਆਂ ਵੱਲੋਂ ਬਣਾਏ ਪ੍ਰਾਈਵੇਟ ਫੜ ਤੇ ਸੈਲਰਾਂ ਆਦਿ ਚ ਵੀ ਕਣਕ ਭਰੀ ਹੋਈ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਦੇ ਵਿੱਚ ਪੀਣ ਦੇ ਪਾਣੀ, ਪਖਾਨਿਆਂ, ਸਫ਼ਾਈ ਆਦਿ ਦੇ ਕੋਈ ਪੁਖ਼ਤਾ ਪ੍ਰਬੰਧ ਨਹੀਂ ਜਦਕਿ ਮੰਡੀਆਂ ਚ ਕਿਸਾਨਾਂ, ਮਜ਼ਦੂਰਾਂ ਨੂੰ ਇਹ ਸਹੂਲਤ ਦੇਣ ਦੇ ਨਾਂ ਤੇ ਇੱਕ ਇੱਕ ਮਾਰਕੀਟ ਕਮੇਟੀ ਦੇ ਖੇਤਰ ਚ ਲੱਖਾਂ ਰੁਪਏ ਠੇਕੇ ਦੇ ਕੇ ਵੱਡਾ ਭਿ੍ਸ਼ਟਾਚਾਰ ਕੀਤਾ ਜਾਂਦਾ ਹੈ | ਆਗੂਆਂ ਨੇ ਕਿਹਾ ਕਿ ਕਿਸਾਨ ਮੰਡੀਆਂ ਦੇ ਵਿੱਚ ਰੁਲ ਰਹੇ ਹਨ ਤੇ ਸਰਕਾਰ ਕੁੰਭ ਕਰਨੀ ਨੀਂਦ ਸੁੱਤੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨਕਾਮੀ ਅਤੇ ਸਰਕਾਰ ਦੇ ਇਨ੍ਹਾਂ ਨਿਕੰਮੇ ਪ੍ਰਬੰਧਾਂ ਕਾਰਨ ਮੌੜ ਮੰਡੀ ਵਿੱਚ ਬੈਠੇ ਇੱਕ ਕਿਸਾਨ ਦੀ ਮੌਤ ਵੀ ਹੋ ਚੁੱਕੀ ਹੈ | ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਮੰਡੀਆਂ ਵਿੱਚ ਸਰਕਾਰੀ ਖਰੀਦ ਨੂੰ ਚਾਲੂ ਕਰੇ ਅਤੇ ਕਿਸਾਨਾਂ ਦਾ ਦਾਣਾ ਦਾਣਾ ਖ਼ਰੀਦਣ ਦਾ ਤੁਰੰਤ ਪ੍ਰਬੰਧ ਕਰੇ ਅਤੇ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਬੰਦ ਕਰਦੇ ਹੋਏ | ਇਸ ਮੌਕੇ ਬਲਾਕ ਆਗੂ ਕੇਵਲ ਸਿੰਘ ਜਵੰਦਾ, ਜਤਿੰਦਰ ਸਿੰਘ ਜਲੂਰ, ਰਾਮਫਲ ਸਿੰਘ ਜਲੂਰ, ਕਰਮ ਸਿੰਘ ਨਮੋਲ, ਮਨਿੰਦਰ ਸਿੰਘ ਲਦਾਲ, ਭੂਰਾ ਸਿੰਘ ਛਾਜਲਾ, ਪਿ੍ੰਸ ਗੰਢੂਆਂ, ਹਰਬੰਸ ਖਡਿਆਲ, ਗੁਰਦੀਪ ਸਿੰਘ ਜਲੂਰ, ਗੁਰਤੇਜ ਸਿੰਘ ਨੀਲੋਵਾਲ, ਬਲਵਿੰਦਰ ਸਿੰਘ ਭੋਲਾ, ਦਲੇਲ ਸਿੰਘ ਚੱਠਾ, ਜਗਤਾਰ ਸਿੰਘ ਤਾਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ | ਖਰੀਦ ਕੀਤੀ ਸ਼ੁਰੂ, ਨਹੀਂ ਆਉਣ ਦੇਵਾਂਗੇ ਕੋਈ ਮੁਸ਼ਕਿਲ ਡੀ.ਐਫ.ਐਸ.ਸੀ. ਇਸ ਮੌਕੇ ਧਰਨੇ ਵਿੱਚ ਪਹੁੰਚ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਗੁਰਪ੍ਰੀਤ ਸਿੰਘ ਕੰਗ ਨੇ ਜਾਣਕਾਰੀ ਦਿੱਤੀ ਕਿ ਬਰਸਾਤਾਂ ਕਰਕੇ ਕਣਕ ਦੀ ਕੁਆਲਿਟੀ 'ਚ ਆਈ ਜਾਂਚ ਲਈ ਕੇਂਦਰੀ ਟੀਮਾਂ ਨੇ ਪਿਛਲੇ ਦਿਨੀਂ ਸੈਂਪਲ ਲਏ ਸੀ, ਖਰੀਦ ਲਈ ਦਿੱਤੀ ਜਾਣ ਵਾਲੀ ਸ਼ੋਟ ਨੂੰ ਲੈ ਕੇ ਖਰੀਦ ਲੇਟ ਹੋਈ ਹੈ ਤੇ ਅੱਜ ਜ਼ਿਲੇ੍ਹ ਦੀਆਂ ਬਹੁਤ ਸਾਰੀਆਂ ਮੰਡੀਆਂ ਦੇ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ ਤੇ ਬਾਰਦਾਨਾ ਪਹੁੰਚਣਾ ਸ਼ੁਰੂ ਹੋ ਗਿਆ ਹੈ ਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਖਰੀਦ ਕੇਂਦਰ ਵਿੱਚ ਖਰੀਦ ਸ਼ੁਰੂ ਨਾ ਹੋਣ ਜਾਂ ਬਾਰਦਾਨਾ ਨਾ ਪਹੁੰਚਣ ਦੀ ਗੱਲ ਸਾਹਮਣੇ ਆਈ ਤਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ, ਤੁਰੰਤ ਖਰੀਦ ਸ਼ੁਰੂ ਕਰਵਾ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਭਗਵਾਨਪੁਰਾ ਪਿੰਡ ਦੀਆਂ ਰਹਿੰਦੀਆਂ ਮੰਗਾਂ ਜਲਦ ਹੋਣਗੀਆਂ ਪੂਰੀਆਂ - ਵਿਧਾਇਕ ਪੰਡੋਰੀ <br/> ਅਗਲੀ ਖ਼ਬਰ ਸਬ ਡਵੀਜ਼ਨ ਧੂਰੀ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਅੱਠ ਮੁਕੱਦਮੇ ਦਰਜ ਪੁਲਿਸ ਵਲੋਂ 13 ਦੋਸ਼ੀ ਅਤੇ ਤਿੰਨ ਭਗੌੜੇ...
Ad Position 24
No active advertisement