05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਿਜਲੀ ਸਪਲਾਈ ਸਹੀ ਨਾ ਆਉਣ ਅਤੇ ਕਣਕ ਨਾ ਵਿਕਣ ਤੋਂ ਪ੍ਰੇਸ਼ਾਨ ਕਿਸਾਨ ਸੜਕਾਂ 'ਤੇ ਆ ਕੇ ਸੰਘਰਸ਼ ਕਰਨ ਦੇ ਰੌਂਅ 'ਚ - ਕਾਕੜਾ, ਰੰਧਾਵਾ

Ad Position 21
No active advertisement
ਅਜੀਤ ਡੈਸਕ 19-04-2026
ਭਵਾਨੀਗੜ੍ਹ, 18 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਹਰਵਿੰਦਰ ਸਿੰਘ ਕਾਕੜਾ ਅਤੇ ਰੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਜਿਸ ਵਿਚ ਪਿੰਡਾਂ ਵਿਚ ਖੇਤਾਂ ਵਾਲੀ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਕਾਰਨ ਮੌਜੂਦਾ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਆਲੋਚਣਾ ਕੀਤੀ | ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੰਧਾਵਾ, ਸਾਬਕਾ ਪ੍ਰਧਾਨ ਟਰੱਕ ਯੂਨੀਅਨ ਭਰਭੂਰ ਸਿੰਘ ਫੱਗੂਵਾਲਾ ਤੇ ਵਰਿੰਦਰ ਬਾਵੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਖੇਤਾਂ ਵਾਲੀ ਬਿਜਲੀ ਦਿਨ ਵਿਚ ਦੇਣ ਦੇ ਵੱਡੇ-ਵੱਡੇ ਵਾਅਦੇ ਕਰ ਰਹੇ ਹਨ, ਪਰ ਹੋ ਸਭ ਕੁੱਝ ਉਲਟ ਰਿਹਾ ਹੈ | ਉਕਤ ਆਗੂਆਂ ਨੇ ਕਿਹਾ ਕਿ ਖੇਤਾਂ ਵਾਲੀ ਬਿਜਲੀ ਰਾਤ ਨੂੰ ਡੇਢ ਵਜੇ ਆਉਂਦੀ ਹੈ ਅਤੇ ਸਵੇਰੇ 5 ਵਜੇ ਚਲੀ ਜਾਂਦੀ ਹੈ, ਕਈ ਵਾਰ ਸਮੇਂ ਦੇ ਅੱਗੇ ਪਿੱਛੇ ਬਿਜਲੀ ਆਉਣ ਕਾਰਨ ਕਿਸਾਨ ਪੂਰੀ ਤਰ੍ਹਾਂ ਪ੍ਰੇਸ਼ਾਨ ਹੋ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਦੀ 24 ਘੰਟੇ ਬਿਜਲੀ ਸਪਲਾਈ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਆਪ ਸਰਕਾਰ ਦੇ ਆਗੂਆਂ ਨੂੰ ਪਿੰਡਾਂ ਵਿਚ ਪਤਾ ਕਰਨਾ ਚਾਹੀਦਾ ਹੈ, ਕਿ ਬਿਜਲੀ ਸਪਲਾਈ ਸਵੇਰੇ 8 ਵਜੇ ਦੇ ਕਰੀਬ ਬੰਦ ਹੋ ਕੇ ਸ਼ਾਮ 7 ਵਜੇ ਆਉਂਦੀ ਹੈ, ਵਧ ਰਹੀ ਗਰਮੀ ਕਾਰਨ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਉਕਤ ਆਗੂਆਂ ਨੇ 16 ਦਿਨ ਲੰਘ ਜਾਣ 'ਤੇ ਮੰਡੀਆਂ ਵਿਚ ਪਈ ਕਣਕ ਦੀ ਖ਼ਰੀਦ ਨਾ ਹੋਣ ਕਾਰਨ, ਕਿਸਾਨ ਸਰਕਾਰ ਤੋਂ ਪੂਰੀ ਤਰ੍ਹਾਂ ਦੁਖੀ ਹੋ ਕੇ ਪ੍ਰੇਸ਼ਾਨੀ ਦੇ ਆਲਮ ਵਿਚ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪਿੰਡਾਂ ਵਾਲੀ ਬਿਜਲੀ ਅਤੇ ਖੇਤਾਂ ਵਾਲੀ ਬਿਜਲੀ ਦਿਨ ਵਿਚ ਦਿੱਤੀ ਜਾਵੇ ਅਤੇ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ, ਨਹੀਂ ਤਾਂ ਲੋਕ ਸੜਕਾਂ 'ਤੇ ਆ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ 'ਤੇ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ ਅਗਲੀ ਖ਼ਬਰ ਭਗਵਾਨਪੁਰਾ ਪਿੰਡ ਦੀਆਂ ਰਹਿੰਦੀਆਂ ਮੰਗਾਂ ਜਲਦ ਹੋਣਗੀਆਂ ਪੂਰੀਆਂ - ਵਿਧਾਇਕ ਪੰਡੋਰੀ <br/>
Ad Position 24
No active advertisement