05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਅੰਤਰ ਹਾਊਸ ਖੇਡ ਟੂਰਨਾਮੈਂਟ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਲੌਂਗੋਵਾਲ, 18 ਅਪ੍ਰੈਲ (ਸ.ਸ. ਖੰਨਾ, ਵਿਨੋਦ)-ਇਲਾਕੇ ਦੀ ਨਾਮਵਰ ਅਤੇ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਲੜਕੇ ਅਤੇ ਲੜਕੀਆਂ ਦਾ ਦੋ ਰੋਜ਼ਾ ਅੰਤਰ ਹਾਊਸ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿੱਚ ਵਾਲੀਬਾਲ, ਫੁੱਟਬਾਲ, ਹੈਂਡਵਾਲ, ਟੇਬਲ ਟੈਨਿਸ, ਬੈਡਮਿੰਟਨ, ਰੱਸਾਕਸੀ ਅਤੇ ਸ਼ਤਰੰਜ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ 530 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਜਿਸ ਵਿੱਚ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਹਾਊਸ ਨੇ ਪਹਿਲਾ ਸਥਾਨ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਹਾਊਸ ਨੇ ਦੂਸਰਾ ਸਥਾਨ ਅਤੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਨੇ ਤੀਸਰਾ ਸਥਾਨ ਹਾਸਲ ਕੀਤਾ | ਓਵਰਆਲ ਟਰਾਫ਼ੀ ਉੱਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਹਾਊਸ ਨੇ ਕਬਜ਼ਾ ਕੀਤਾ | ਜੇਤੂ ਖਿਡਾਰੀਆਂ ਨੂੰ ਸਕੂਲ ਦੇ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਈਸ ਪਿ੍ੰਸੀਪਲ ਸੀਮਾ ਠਾਕੁਰ ਨੇ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ | ਰੈਫ਼ਰੀ ਦੀ ਭੂਮਿਕਾ ਹਰਪ੍ਰੀਤ ਸਿੰਘ ਡੀ.ਪੀ.ਈ., ਮੈਡਮ ਕੁਲਵਿੰਦਰ ਕੌਰ ਡੀ ਪੀ ਈ ਅਤੇ ਮੈਡਮ ਭੁਪਿੰਦਰ ਕੌਰ ਡੀ ਪੀ ਈ ਨੇ ਨਿਭਾਈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |



Ad Position 22
No active advertisement
ਪਿਛਲੀ ਖ਼ਬਰ ਭਾਰਤੀ ਅੰਬੇਡਕਰ ਮਿਸ਼ਨ 22 ਨੂੰ ਲਗਾਏਗਾ ਅੱਖਾਂ ਦਾ ਕੈਂਪ <br/> ਅਗਲੀ ਖ਼ਬਰ ਵਿਦਿਆਰਥਣਾਂ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24
No active advertisement