06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬੇਸਹਾਰਾ ਗਊਆਂ ਦੇ ਭੇਡ ਨੇ ਇਕ ਬੱਚੀ, ਮਾਂ ਅਤੇ ਬਜ਼ੁਰਗ ਨੂੰ ਕੀਤਾ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 19-04-2026
ਮਲੇਰਕੋਟਲਾ, 18 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਨਿਵਾਸੀਆਂ ਵਲੋਂ ਲਾਵਾਰਸ ਗਊਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਨਾਬ ਵਿਰਾਜ ਐੱਸ. ਤਿੜਕੇ ਮਲੇਰਕੋਟਲਾ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਅਤੇ ਜਨਰਲ ਸਕੱਤਰ ਮਾਸਟਰ ਮੇਲਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਘੁੰਮਦੀਆਂ ਲਾਵਾਰਸ ਗਊਆਂ ਦੀ ਦਹਿਸ਼ਤ ਕਾਰਨ ਬੀਤੇ ਕੱਲ੍ਹ ਇਕ ਬੱਚੀ, ਉਸ ਦੀ ਮਾਂ ਅਤੇ ਇਕ ਬਜ਼ੁਰਗ ਦੇ ਕਾਫੀ ਸੱਟਾਂ ਲੱਗੀਆਂ | ਉਨ੍ਹਾਂ ਦੱਸਿਆ ਕਿ ਇਲਾਕੇ ਅੰਦਰ ਘੁੰਮਦੀਆਂ ਲਾਵਾਰਸ ਗਊਆਂ ਬਾਰੇ ਉਹ ਕਈ ਵਾਰ ਨਗਰ ਕੌਂਸਲ ਮਲੇਰਕੋਟਲਾ ਨੂੰ ਇਨ੍ਹਾਂ ਗਊਆਂ ਨੂੰ ਫੜ੍ਹਨ ਲਈ ਲਿਖਤੀ ਬੇਨਤੀ ਕਰ ਚੁੱਕੇ ਹਨ, ਨਗਰ ਕੌਂਸਲ ਨੇ ਇਕ-ਦੋ ਗਊਆਂ ਹੀ ਫੜੀਆਂ ਸਨ | ਉਸ ਤੋਂ ਬਾਅਦ ਕੋਈ ਵੀ ਮੁਲਾਜ਼ਮ ਏਥੇ ਨਹੀਂ ਪੁੱਜਾ | ਉਨ੍ਹਾਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਤੋਂ ਮੰਗ ਕਰਦਿਆਂ ਕਿਹਾ ਕਿ ਇਹਨਾਂ ਲਾਵਾਰਸ ਗਊਆਂ ਨੂੰ ਫੜ੍ਹ ਕੇ ਇਹਨਾਂ ਦਾ ਕੋਈ ਢੁਕਵਾਂ ਹੱਲ ਕੀਤਾ ਜਾਵੇ | ਕਿਉਂਕਿ ਇਨ੍ਹਾਂ ਗਊਆਂ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਰੱਖਿਆ ਹੈ, ਜਿਸ ਨਾਲ ਬੱਚਿਆਂ ਅਤੇ ਬਜ਼ੁਰਗਾਂ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਅਗਰ ਇਸ ਦਾ ਫ਼ੌਰੀ ਤੌਰ ਤੇ ਕੋਈ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ, ਕਰਮਜੀਤ ਸਿੰਘ, ਨਿਰਮਲ ਸਿੰਘ, ਹਰੀ ਸਿੰਘ, ਹਰਿੰਦਰ ਸਿੰਘ, ਮੇਜਰ ਸਿੰਘ, ਹਰਮੇਸ਼ ਸਿੰਘ, ਜੰਗ ਸਿੰਘ, ਜਨਕ ਰਾਜ ਸ਼ਰਮਾ ਅਤੇ ਸੋਮ ਲਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੂੰਨ ਸੰਬੰਧੀ ਪੰਜਾਬ ਸਰਕਾਰ ਸਿਰਫ਼ ਰਾਜਨੀਤੀ ਕਰ ਰਹੀ ਹੈ-ਕਾਮਰੇਡ ਸੇਖੋਂ <br/> ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਪਾਰਕ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਹਾੜਾ ਮਨਾਇਆ <br/>
Ad Position 24
No active advertisement