06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਢੀਂਡਸਾ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 19-04-2026
ਧੂਰੀ, 18 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਦਾ ਕਿਸਾਨ ਵਿੰਗ ਦਾ ਹਲਕਾ ਧੂਰੀ ਦਾ ਕੋਆਰਡੀਨੇਟਰ ਕੁਲਦੀਪ ਸਿੰਘ ਢੀਂਡਸਾ ਬਰੜਵਾਲ ਨੂੰ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ ਤੇ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਢੀਂਡਸਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੇ ਓ.ਐੱਸ.ਡੀ ਸੁਖਬੀਰ ਸਿੰਘ ਸੁੱਖੀ ਅਤੇ ਰਾਜਬੀਰ ਸਿੰਘ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਡਾ ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਧੂਰੀ ਹਲਕੇ ਦੇ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਅਹਿਮ ਉਪਰਾਲੇ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਨਿਯੁਕਤੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਰਹਿਬਰ ਇੰਸਟੀਚਿਊਟ ਵਿਖੇ 'ਵਿਸ਼ਵ ਹੀਮੋਫੀਲੀਆ ਦਿਵਸ' ਮਨਾਇਆ
Ad Position 24
No active advertisement