ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਲਈ ਨਿਰਧਾਰਿਤ ਪੈਮਾਨਿਆਂ ਵਿੱਚ ਢਿੱਲ ਦੇ ਐਲਾਨ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਵਿੱਚ ਤੇਜੀ ਆ ਗਈ ਹੈ! ਜ਼ਿਕਰ ਯੋਗ ਹੈ ਕਿ ਕਣਕ ਦੀ ਪੱਕ ਰਹੀ ਫ਼ਸਲ ਉੱਤੇ ਹੋਈ ਬੇਮੌਸਮੀ ਬਰਸਾਤ ਕਾਰਨ ਕਣਕ ਦਾ ਦਾਣਾ ਵੱਡੀ ਮਾਤਰਾ ਵਿੱਚ ਬਦਰੰਗ ਅਤੇ ਮਾਜੂ ਹੋ ਗਿਆ ਸੀ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 9 ਅਪ੍ਰੈਲ ਨੂੰ ਕੇਂਦਰ ਸਰਕਾਰ ਨੂੰ ਖ਼ਰੀਦ ਪੈਮਾਨਿਆਂ ਵਿੱਚ ਢਿੱਲ ਦੇਣ ਲਈ ਬੇਨਤੀ ਕੀਤੀ ਗਈ ਸੀ | ਇਸ ਤੋਂ ਬਾਅਦ ਕੇਂਦਰੀ ਟੀਮਾਂ ਵੱਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਦੌਰਾ ਕੀਤਾ ਗਿਆ ਸੀ | ਮੰਡੀਆਂ ਵਿੱਚੋਂ ਇਕੱਠੀਆਂ ਕੀਤੀਆਂ ਗਈਆਂ ਰਿਪੋਰਟਾਂ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੱਲੋਂ 70 % ਤੱਕ ਬਦਰੰਗ ਅਤੇ 15 ਪ੍ਰਤੀਸ਼ਤ ਤੱਕ ਮਾਜੂ ਦਾਣੇ ਵਾਲੀ ਕਣਕ ਨੂੰ ਖ਼ਰੀਦਣ ਲਈ ਢਿੱਲ ਦੇ ਦਿੱਤੀ ਹੈ ਜਿਸ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਵਿੱਚ ਤੇਜ਼ੀ ਆ ਗਈ ਹੈ | ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਅੱਜ ਤੱਕ 356880 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 253495 ਮੀਟਰਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਮਾਰਕਿਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਸੈਕਟਰੀ ਨਰਿੰਦਰ ਪਾਲ, ਗੁਰਜੀਤ ਸਿੰਘ ਲੱਡੀ ਸੁਪਰਡੈਂਟ, ਹਰਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਗੁਰਪ੍ਰੀਤ ਸਿੰਘ ਮੰਡੀ ਸੁਪਰਵਾਈਜ਼ਰ, ਬਘੇਲ ਸਿੰਘ ਮੰਡੀ ਸੁਪਰਵਾਈਜ਼ਰ ਨੇ ਦੱਸਿਆ ਕਿ ਅਨਾਜ ਮੰਡੀ ਸੰਗਰੂਰ ਵਿਚ 15000 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 10200 ਮੀਟਰਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਮਾਰਕਿਟ ਕਮੇਟੀ ਵੱਲੋਂ ਖ਼ਰੀਦ ਦੇ ਪ੍ਰਬੰਧ ਮੁਕੰਮਲ ਹਨ | ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸੇ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੀਸ਼ਨ ਕੁਮਾਰ ਤੁੰਗਾਂ, ਕੇਵਲ ਗੁਪਤਾ, ਕਮਲ ਮਿੱਤਲ, ਵਿਜੈ ਜੈਨ, ਮਨੋਜ ਗਰਗ, ਹਰਿੰਦਰ ਬਾਵਾ, ਪ੍ਰਦੀਪ ਸਿੰਗਲਾ, ਅਮਨ ਪੂਨੀਆ, ਨਰਿੰਦਰ ਨਿੰਦੀ, ਜਤਿੰਦਰ ਗਰੇਵਾਲ, ਕੁਲਦੀਪ ਤਿਵਾੜੀ, ਨਰੇਸ਼ ਵਿੱਕੀ, ਕੇਸ਼ਵ ਸਿੰਗਲਾ, ਚਰਨਜੀਤ ਸ਼ਰਮਾ, ਦਲਵੀਰ ਅÏਲਖ, ਦਰਸ਼ਨ ਕੁਮਾਰ ਤੁੰਗਾਂ, ਹਰਦੀਪ ਸ਼ਰਮਾ, ਵਿਜੇ ਕੁਮਾਰ ਤੋਂ ਇਲਾਵਾ ਅਕਾੳਾੂਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਸੁਰਜੀਤ ਭੁੱਲਰ, ਬਲਜੀਤ ਕਾਂਝਲਾ, ਗੋਗੀ ਉਭਾਵਾਲ, ਵਕੀਲ ਮਛਾਲ, ਵਰੁਨ ਬੰਟੀ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਖ਼ਰੀਦ ਲਈ ਪ੍ਰਬੰਧ ਮੁਕੰਮਲ ਹਨ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ |