ਸੰਗਰੂਰ, 19 ਅਪ੍ਰੈਲ (ਧੀਰਜ਼ ਪਸ਼ੌਰੀਆ)-ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਿੰਦਰਪਾਲ ਕਰਤਾਰਪੁਰਾ ਵੱਲੋਂ ਕੀਤੀ ਪੈਰਵੀ ਤੇ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਦੇ ਦੋਸ਼ਾਂ ਵਿੱਚੋਂ ਇੱਕ ਅÏਰਤ ਸਮੇਤ ਦੋ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ -1 ਸੰਗਰੂਰ ਵਿਖੇ 18 ਅਗਸਤ 2018 ਨੂੰ ਦਰਜ ਮਾਮਲੇ ਮੁਤਾਬਿਕ ਕਮਲਜੀਤ ਕੌਰ ਵਾਸੀ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਭ ਸਿੰਘ ਵਾਸੀ ਚੀਮਾ ਅਤੇ ਸੁਖਵਿੰਦਰ ਕੌਰ ਵਾਸੀ ਸੰਗਰੂਰ ਜੋ ਵਿਦੇਸ਼ ਭੇਜਣ ਦਾ ਕੰਮ ਕਰਦੇ ਹਨ ਨੇ ਸਾਥੋਂ ਪਤੀ ਨੂੰ ਵਿਦੇਸ਼ ਭੇਜਣ ਦਾ 2 ਲੱਖ ਰੁਪਈਆ ਲਿਆ ਸੀ ਪਰ ਇਨ੍ਹਾਂ ਨੇ ਕੰਮ ਲਈ ਵੀਜ਼ਾ ਲਗਾਉਣ ਦੀ ਬਜਾਏ ਉਸ ਦਾ ਸੈਰ ਸਪਾਟੇ ਦਾ ਵੀਜ਼ਾ ਲਗਾ ਕੇ ਉਸ ਨੂੰ ਮਲੇਸ਼ੀਆ ਭੇਜ ਦਿੱਤਾ ਜਿੱਥੇ ਪੁਲਿਸ ਨੇ ਉਸ ਦੇ ਪਤੀ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਲਾਭ ਸਿੰਘ ਅਤੇ ਸੁਖਵਿੰਦਰ ਕੌਰ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਲਾਭ ਸਿੰਘ ਅਤੇ ਸੁਖਵਿੰਦਰ ਕੌਰ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |