20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਬਜਾਏ ਸੰਭਾਲ ਕਰਨ ਬਾਰੇ ਲਾਇਆ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 20-04-2026
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਕਣਕ ਦੇ ਨਾੜ ਦੀ ਖੇਤ ਵਿੱਚ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 30 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ | ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਣਕ ਦੇ ਨਾੜ ਦੀ ਖੇਤ ਵਿੱਚ ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਖੇਤ ਵਿੱਚ ਹੀ ਸਾਂਭ ਕੇ ਜ਼ਮੀਨ ਵਿੱਚ ਜੈਵਿਕ ਕਾਰਬਨ ਵਧਾਉਣ ਦੀ ਪੁਰਜ਼ੋਰ ਅਪੀਲ ਕੀਤੀ | ਉਨ੍ਹਾਂ ਕਿਸਾਨਾਂ ਨੂੰ ਝੋਨੇ ਵਿੱਚ ਏਕੀਕਿ੍ਤ ਪੌਸ਼ਟਿਕ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਉਨ੍ਹਾਂ ਝੋਨੇ ਅਤੇ ਬਾਸਮਤੀ ਦੀਆਂ ਪ੍ਰਮਾਣਿਤ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਰੁਕਿੰਦਰਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਕਣਕ ਦੀ ਕਟਾਈ ਤੋਂ ਬਾਅਦ ਅਤੇ ਝੋਨੇ ਦੀ ਲੁਆਈ ਤੋਂ ਪਹਿਲਾ ਖੇਤਾਂ ਦੀ ਮਿੱਟੀ ਦੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਸਹੀ ਢੰਗ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਸ ਦਾ ਵਿਧੀ ਪ੍ਰਦਰਸ਼ਨ ਵੀ ਕੀਤਾ | ਉਨ੍ਹਾਂ ਨੇ ਝੋਨੇ ਅਤੇ ਬਾਸਮਤੀ ਵਿੱਚ ਰਸਾਇਣਿਕ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ | ਅਖੀਰ ਵਿੱਚ ਕਿਸਾਨਾਂ ਵੱਲੋਂ ਹਰੀ ਖਾਦ ਅਤੇ ਮੂੰਗੀ ਦੀ ਕਾਸ਼ਤ ਸਬੰਧੀ ਪੁੱਛੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ |

Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ 25 ਨੂੰ ਵਣ ਮੰਤਰੀ ਦੇ ਹਲਕੇ 'ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਚਿੱਟੇ ਸਮੇਤ ਇਕ ਕਾਬੂ
Ad Position 24