ਸੁਨਾਮ ਊਧਮ ਸਿੰਘ ਵਾਲਾ, 19 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸਬੰਧਤ ਜੰਗਲਾਤ ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਚਲਾਈ | ਮੀਟਿੰਗ ਵਿੱਚ ਹਾਜ਼ਰ ਹੋਏ ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿੱਤ ਸਕੱਤਰ ਅਮਨਦੀਪ ਸਿੰਘ ਛੱਤ, ਵਿਰਸਾ ਸਿੰਘ ਚਹਿਲ, ਰਣਜੀਤ ਗੁਰਦਾਸਪੁਰ ਅਤੇ ਸਤਨਾਮ ਸਿੰਘ ਸੰਗਤੀਵਾਲਾ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 25/25 ਸਾਲਾਂ ਤੋ ਕੰਮ ਕਰਦੇ ਡੇਲੀਵੇਜ ਸੀਨੀਅਰ 519 ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆ ਤਾਂ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆ ਨੂੰ ਪਿਛਲੇ ਕਈ ਮਹੀਨਿਆਂ ਤੋ ਤਨਖ਼ਾਹਾਂ ਨਹੀ ਦਿੱਤੀਆ ਗਈਆਂ ਅਤੇ ਜੰਗਲਾਤ ਵਿਭਾਗ ਦੇ ਫ਼ੀਲਡ ਕਾਮਿਆਂ ਦਾ ਮਾਨਯੋਗ ਹਾਈਕੋਰਟ ਦੇ 26.02.2024 ਦੇ ਫ਼ੈਸਲੇ ਵਿੱਚ ਜਿਨ੍ਹਾਂ ਸਾਥੀਆਂ ਦਾ ਏਰੀਅਰ ਬਕਾਇਆ ਬਣਾਇਆ ਗਿਆ ਹੈ, ਪਰ ਸਰਕਾਰ ਨੇ ਖ਼ਜ਼ਾਨੇ ਤੇ ਲਾਈ ਪਾਬੰਦੀ ਕਾਰਨ ਤਨਖ਼ਾਹਾਂ ਅਤੇ ਏਰੀਅਲ ਬਕਾਇਆ ਵੀ ਇਨ੍ਹਾਂ ਵਰਕਰਾਂ ਦੇ ਖਾਤਿਆਂ ਵਿੱਚ ਨਹੀ ਪਾਇਆ ਗਿਆ ਅਤੇ ਇਹ ਪਹਿਲੀ ਬਾਰ ਹੋਇਆ ਜਦੋਂ ਆਮ ਆਦਮੀ ਸਰਕਾਰ ਨੇ ਜੰਗਲਾਤ ਕਾਮਿਆਂ ਦੀਆਂ ਪਿਛਲੇ ਕਈ ਮਹੀਨਿਆਂ ਤਨਖ਼ਾਹਾਂ ਨਾ ਮਿਲਣ ਕਾਰਨ ਜੰਗਲਾਤ ਕਾਮਿਆਂ ਦੇ ਪਰਿਵਾਰ ਪ੍ਰੇਸ਼ਾਨ ਹਨ | ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ, ਬਲਰਾਜ ਪਠਾਨਕੋਟ, ਰਵੀਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਦੱਸਿਆ ਕਿ ਅੰਤਾਂ ਦੀ ਮਹਿੰਗਾਈ ਵਿੱਚ ਆਪਣੇ ਪਰਿਵਾਰਾਂ ਦਾ ਗੁਜ਼ਾਰਾਂ ਕਰਨਾ ਮੁਸ਼ਕਿਲ ਹੋ ਗਿਆ ਹੈ | ਜਿਸ ਕਾਰਨ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮੰਗ ਪੱਤਰ ਵਿੱਚ ਦਰਜ ਇਨ੍ਹਾਂ ਮੰਗਾ ਜਿਵੇਂ ਕਿ ਸਾਲ 2006 ਤੱਕ 10 ਸਾਲ ਪੂਰੇ ਕਰਦੇ 14 ਵਰਕਰਾਂ ਨੂੰ ਵੀ ਸਰਕਾਰ ਨੇ ਹੁਣ ਤੱਕ ਪੱਕਾ ਨਹੀਂ ਕੀਤਾ ਅਤੇ 519 ਸੀਨੀਅਰ ਕਾਮੇ ਪੱਕੇ ਹੋਣ ਤੋਂ ਰਹਿ ਗਏ ਹਨ, ਉਨ੍ਹਾਂ ਸਾਰੇ ਕਾਮਿਆਂ ਨੂੰ ਬਿਨਾ ਸ਼ਰਤ ਪੱਕਿਆ ਕਰਵਾਉਣ ਲਈ, 25 ਅਪ੍ਰੈਲ 2026 ਨੂੰ ਵਿਧਾਨ ਸਭਾ ਹਲਕਾ ਭੋਆ (ਪਠਾਨਕੋਟ) ਵਿੱਚ ਸੁਬਾਰਡੀਨੇਟ ਸਰਵਿਸ਼ਿਜ ਫੈਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਸੁਲੱਖਣ ਮੌਹਾਲੀ ਮਲਕੀਤ ਮੁਕਤਸਰ ਪਵਨ ਹੁਸ਼ਿਆਰਪੁਰ ਰਾਣਾ ਫ਼ਿਰੋਜ਼ਪੁਰ ਭੁਪਿੰਦਰ ਦਸੂਹਾ ਕਰਮ ਸਿੰਘ ਹਰੀਕੇ ਪਤਨ ਆਦਿ ਮੌਜੂਦ ਸਨ |