21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਿਰਧ ਆਸ਼ਰਮ ਵਿੱਚ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 20-04-2026
ਸੰਗਰੂਰ, 19 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸ਼ਿਵ ਸ਼ੰਕਰ ਬਿਰਧ ਆਸ਼ਰਮ ਵਿਖੇ ਆਸ਼ਰਿਤ ਬਜ਼ੁਰਗਾਂ ਦੀ ਦੇਖ ਭਾਲ ਅਤੇ ਤੰਦਰੁਸਤੀ ਲਈ ਮੈਡੀਕਲ ਕੈਂਪ ਲਾਇਆ ਗਿਆ | ਸਿਵਲ ਹਸਪਤਾਲ ਸੰਗਰੂਰ ਦੇ ਡਾ. ਰਜਨੀਸ਼ ਗਰਗ, ਡਾ. ਯਾਦਵਿੰਦਰ, ਡਾ. ਗੁਰਵੀਰ ਕੌਰ ਨੇ ਬਜ਼ੁਰਗਾਂ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ | ਡੀ.ਡੀ.ਆਰ.ਸੀ ਵੱਲੋਂ ਮਿੰਟੂ ਗਰਗ ਨੇ ਆਸ਼ਰਿਤ ਬਜ਼ੁਰਗਾਂ ਨੂੰ ਕੰਨਾਂ ਵਾਲੀਆਂ ਮਸ਼ੀਨਾਂ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ | ਇਸ ਨੇਕ ਕਾਰਜ ਲਈ ਸੰਸਥਾ ਦੇ ਪ੍ਰਧਾਨ ਮੋਹਨ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਜਤਿੰਦਰ ਕਾਲੜਾ, ਟਰੱਸਟੀ ਏ .ਪੀ ਸਿੰਘ, ਹਾਕਮ ਸਿੰਘ ਅਤੇ ਹਰਪਾਲ ਸਿੰਘ ਨੇ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਅਗਵਾਈ ਅਤੇ ਪ੍ਰੇਰਨਾ ਨਾਲ ਇਹ ਨੇਕ ਕਾਰਜ ਨੇਪਰੇ ਚੜਿ੍ਹਆ | ਇਸ ਸਮੇਂ 'ਅਜੀਤ' ਦੇ ਜ਼ਿਲ੍ਹਾ ਇੰਚਾਰਜ ਸੁਖਵਿੰਦਰ ਸਿੰਘ ਫੁੱਲ, ਸੀਨੀਅਰ ਸਿਟੀਜ਼ਨ ਸੰਸਥਾ ਦੇ ਜਨਰਲ ਸਕੱਤਰ ਜਗਜੀਤ ਸਿੰਘ, ਮੁਲਾਜ਼ਮ ਆਗੂ ਰਾਜ ਕੁਮਾਰ ਅਰੋੜਾ, ਲੇਖਕ ਅਤੇ ਕਲਾਬਾਜ਼ੀਆਂ ਚੈਨਲ ਦੇ ਸੰਚਾਲਕ ਜੀਤ ਹਰਜੀਤ, ਪੂਨਮ, ਡੌਲੀ ਆਦਿ ਸ਼ਖ਼ਸੀਅਤਾਂ ਨੇ ਵੀ ਆਪਣੀਆਂ ਸ਼ੁੱਭ ਕਾਮਨਾਵਾਂ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਥਾਣੇਦਾਰ ਅਵਤਾਰ ਸਿੰਘ ਨੇ ਥਾਣਾ ਸਦਰ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ <br/> ਅਗਲੀ ਖ਼ਬਰ ਵਿਧਾਇਕ ਇਆਲੀ ਨੂੰ 'ਪੰਥਕ ਏਕਤਾ ਤਾਲਮੇਲ ਕਮੇਟੀ' ਦਾ ਕਨਵੀਨਰ ਲਗਾਏ ਜਾਣ ਦਾ ਸਵਾਗਤ ਸਿੱਖ ਕੌਮ ਅਤੇ ਸੂਬੇ ਦੀ ਸਿਆਸੀ ਫ਼...
Ad Position 24