ਭਵਾਨੀਗੜ੍ਹ, 19 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ, ਸਕੂਲ ਦੀ ਮੁੱਖ-ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਏਕਮਦੀਪ ਕੌਰ ਨੇ 99 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਬਾਹੁਲ ਕਾਂਸਲ 97.4 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ, ਅਰਪਣਾ ਸ਼ਰਮਾ ਅਤੇ ਕੁਲਜੀਤ ਸਿੰਘ 96.4 ਪ੍ਰਤੀਸ਼ਤ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਨ ਤੋਂ ਇਲਾਵਾ, ਹਰਨੂਰ ਕੌਰ 93.4 ਪ੍ਰਤੀਸ਼ਤ, ਚੈਤੱਨਯ ਸ਼ਰਮਾ 92.4 ਪ੍ਰਤੀਸ਼ਤ, ਗੁਨਤਾਸ਼ 92.2 ਪ੍ਰਤੀਸ਼ਤ, ਡਾਲਸੀ 90.6 ਪ੍ਰਤੀਸ਼ਤ, ਅਭਿਸ਼ੇਕ ਸ਼ਰਮਾ ਅਤੇ ਸੁਖਮਨਦੀਪ ਕੌਰ 90.4 ਪ੍ਰਤੀਸ਼ਤ ਅੰਕ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ 10 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ, ਜਦਕਿ 17 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅਤੇ 33 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਅਵੱਲ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ, ਸਕੂਲ ਪਿ੍ੰਸੀਪਲ ਡਾ. ਗੁਰਪ੍ਰੀਤ ਕੌਰ ਨੇ ਵਧਾਈ ਦਿੱਤੀ |