21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਉਮੀਦਵਾਰ ਨੂੰ ਸਭ ਤੋਂ ਵੱਡੀ ਲੀਡ ਸੰਗਰੂਰ ਤੋਂ ਮਿਲਣਾ ਯਕੀਨੀ-ਰੌਕੀ ਬਾਂਸਲ <br/>

Ad Position 21
No active advertisement
ਅਜੀਤ ਡੈਸਕ 20-04-2026
ਸੰਗਰੂਰ, 19 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਬਲਾਕ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਰੌਕੀ ਬਾਂਸਲ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਕੁੱਲ ਹਿੰਦ ਕਾਂਗਰਸ ਦੇ ਖ਼ਜ਼ਾਨਚੀ ਵਿਜੈਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਕਾਂਗਰਸ ਦੇ ਜਥੇਬੰਦਕ ਢਾਂਚੇ ਵਿਚ ਮਿਹਨਤੀ, ਅਣਥੱਕ, ਪਾਰਟੀ ਪ੍ਰਤੀ ਵਫ਼ਾਦਾਰੀ ਦੀ ਭਾਵਨਾ ਰੱਖਣ ਵਾਲੇ ਆਗੂਆਂ ਨੂੰ ਯੋਗ ਥਾਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਹੈ ਅਤੇ ਬਲਾਕ ਸੰਗਰੂਰ ਦੇ ਢਾਂਚੇ ਵਿਚ ਵੀ ਇਹ ਰਿਵਾਇਤ ਕਾਇਮ ਰਹੇਗੀ | 2027 ਦੀ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕਰਦਿਆਂ ਰੌਕੀ ਬਾਂਸਲ ਨੇ ਕਿਹਾ ਕਿ ਉਨ੍ਹਾਂ ਦੀ ਇਹ ਅਣਥੱਕ ਕੋਸ਼ਿਸ਼ ਰਹੇਗੀ ਕਿ ਪੂਰੇ ਪੰਜਾਬ ਵਿਚੋਂ ਸਭ ਤੋਂ ਵੱਡੀ ਲੀਡ ਕਾਂਗਰਸ ਉਮੀਦਵਾਰ ਨੂੰ ਸੰਗਰੂਰ ਬਲਾਕ 'ਚੋਂ ਹੀ ਦਿਵਾਈ ਜਾਵੇ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹੋਈਆਂ ਚੋਣਾ ਭਾਵੇਂ ਨਗਰ ਕੌਂਸਲ ਦੀ ਚੋਣਾਂ ਹੋਣ ਜਾਂ ਬਲਾਕ ਸੰਮਤੀ ਦੀ ਚੋਣਾਂ ਹੋਣ ਕਾਂਗਰਸ ਪਾਰਟੀ ਨੂੰ ਵੱਡਾ ਮਾਨ ਸਨਮਾਨ ਇੱਥੋਂ ਦੇ ਵੋਟਰਾਂ ਨੇ ਹੀ ਦਿੱਤਾ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਆਸ ਹੈ ਕਿ ਇਸੇ ਤਰ੍ਹਾਂ ਦਾ ਪਿਆਰ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ ਜ਼ਰੂਰ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਨੂੰ ਕਾਂਗਰਸ ਦੇ ਹੱਕ ਵਿਚ ਪ੍ਰੇਰਿਤ ਕਰਨ ਲਈ ਵਿੱਢਾਂਗੇ ਵਿਸ਼ੇਸ਼ ਮੁਹਿੰਮ-ਬੀਬੀ ਸੈਣੀ <br/> ਅਗਲੀ ਖ਼ਬਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਨਾਰੋਮਾਜਰਾ ਬਣੇ ਜ਼ਿਲ੍ਹਾ ਜਨਰਲ ਸਕੱਤਰ <br/>
Ad Position 24