ਸੰਗਰੂਰ, 19 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਕੌਂਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ 2027 ਦੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਿਲਾਵਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਹਲਕੇ ਦੇ ਹਰ ਵਾਰਡ, ਪਿੰਡਾਂ ਵਿਚ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ | ਉਨ੍ਹਾਂ ਕਿਹ ਕਿ ਮਈ ਮਹੀਨੇ ਦੇ ਪਹਿਲੇ ਹਫ਼ਤੇ ਇਸ ਮੁਹਿੰਮ ਦੇ ਪਹਿਲੇ ਹਫ਼ਤੇ ਇਸ ਮੁਹਿੰਮ ਨੂੰ ਸੰਗਰੂਰ ਦੇ ਹਰ ਵਾਰਡ ਵਿਚ ਲਿਜਾਇਆ ਜਾਵੇਗਾ ਅਤੇ ਮਈ ਦੇ ਅੰਤ ਤੱਕ ਭਵਾਨੀਗੜ੍ਹ ਦੇ ਵਾਰਡਾਂ ਵਿਚ ਵੀ ਦਸਤਕ ਦੇਣੀ ਸ਼ੁਰੂ ਕੀਤੀ ਜਾਵੇਗੀ | ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਮਹਿਲਾਵਾਂ ਨੂੰ ਮੀਟਿੰਗਾਂ ਜਾਂ ਉਨ੍ਹਾਂ ਦੇ ਘਰ ਘਰ ਜਾ ਕੇ ਜਿੱਥੇ ਜਾਣੂ ਕਰਵਾਇਆ ਜਾਵੇਗਾ ਉੱਥੇ ਪਿਛਲੇ ਸਾਢੇ ਚਾਰ ਸਾਲ ਦੇ ਆਪ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਕੱਚਾ ਚਿੱਠਾ ਵੀ ਜਨਤਾ ਦੇ ਸਨਮੁੱਖ ਰੱਖਿਆ ਜਾਵੇਗਾ | ਬੀਬੀ ਸੈਣੀ ਨੇ ਦਾਅਵਾ ਕੀਤਾ ਕਿ ਇਸ ਵਾਰ ਰਾਜ ਵਿਚ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਅਤੇ ਆਪ ਪਾਰਟੀ ਸਮੇਤ ਅਕਾਲੀ ਦਲ, ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ |