20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਅਕਾਲ ਅਕੈਡਮੀ ਚੀਮਾ ਦੇ ਦਸਵੀਂ ਜਮਾਤ ਦੇ ਨਤੀਜੇ 'ਚੋਂ ਲੜਕੀਆਂ ਨੇ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 21-04-2026
ਚੀਮਾ ਮੰਡੀ, 20 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਦਾ ਦਸਵੀਂ ਜਮਾਤ ਦਾ ਬੋਰਡ ਨਤੀਜਾ ਇਸ ਵਾਰ ਫਿਰ ਸ਼ਾਨਦਾਰ ਰਿਹਾ ਹੈ | ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨਵੀਂ ਦਿੱਲੀ ਵੱਲੋਂ ਐਲਾਨੇ ਨਤੀਜੇ ਮੁਤਾਬਕ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਪ੍ਰਨੀਤ ਕੌਰ ਨੇ 99 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਅਸਮੀਨ ਕੌਰ ਨੇ 97 ਫ਼ੀਸਦੀ ਅੰਕ ਅਤੇ ਵੀਨਸ ਢਿੱਲੋਂ ਨੇ 96 ਫ਼ੀਸਦੀ ਅੰਕ ਹਾਸਲ ਕਰ ਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ | ਅਕੈਡਮੀ ਪਿੰ੍ਰਸੀਪਲ ਨੀਨਾ ਸ਼ਰਮਾ ਨੇ ਚੰਗੇ ਅੰਕ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਕੈਡਮੀ ਦੇ ਮਿਹਨਤੀ ਸਟਾਫ਼ ਨੂੰ ਦਿੱਤਾ | ਪਿ੍ੰਸੀਪਲ ਨੀਨਾ ਸ਼ਰਮਾ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ 'ਚ ਪੂਰਾ ਸਹਿਯੋਗ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮੁਹੰਮਦ ਸ਼ਾਹਿਦ ਥਿੰਦ ਵੱਡੀ ਈਦਗਾਹ ਮਲੇਰਕੋਟਲਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਇਕ ਕਿੱਲੋ 80 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ
Ad Position 24