20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਈ ਕੇਂਦਰਾਂ ਦਾ ਦੌਰਾ ਕਰ ਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 21-04-2026

ਸੰਗਰੂਰ, 20 ਅਪ੍ਰੈਲ (ਧੀਰਜ ਪਸੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਸੰਗਰੂਰ ਸਮੇਤ ਬਾਲੀਆਂ, ਭਿੰਡਰਾਂ, ਘਾਬਦਾਂ, ਦੇਹਕਲਾਂ, ਗਹਿਲਾਂ, ਚੰਗਾਲ ਪਿੰਡਾਂ ਦੇ ਖ਼ਰੀਦ ਕੇਂਦਰਾਂ ਦਾ ਦੌਰਾ ਕਰ ਕੇ ਕਣਕ ਦੇ ਸੀਜ਼ਨ ਦੌਰਾਨ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ | ਵਿਧਾਇਕਾ ਭਰਾਜ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ | ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦਾ ਇੱਕ ਇੱਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਪੂਰਾ ਮੁੱਲ ਮਿਲੇਗਾ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ ਇਸ ਨਾਲ ਫ਼ਸਲ ਦਾ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਹੋਵੇਗਾ | ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਣਕ ਦੀ ਤੁਲਾਈ, ਲਿਫ਼ਟਿੰਗ ਅਤੇ ਫ਼ਸਲ ਦਾ ਭੁਗਤਾਨ ਨਾਲੋ ਨਾਲ ਕੀਤਾ ਜਾਵੇ | ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਬਾਰਦਾਨੇ ਸਮੇਤ ਹੋਰ ਸਾਜੋ ਸਮਾਨ ਦੀ ਕਿਸੇ ਕਿਸਮ ਦੀ ਵੀ ਕੋਈ ਘਾਟ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸੰਗਰੂਰ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ... ਅਗਲੀ ਖ਼ਬਰ ਪੁਲਿਸ ਨੇ ਗੁੰਮ ਹੋਏ 10 ਮੋਬਾਈਲ ਲੱਭ ਕੇ ਅਸਲ ਮਾਲਕਾਂ ਦੇ ਸਪੁਰਦ ਕੀਤੇ <br/>
Ad Position 24