ਸੰਗਰੂਰ, 20 ਅਪ੍ਰੈਲ (ਧੀਰਜ ਪਸੌਰੀਆ)-ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕ ਕੇ ਬਣਦੀ ਰਕਮ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਸਮਾਂ ਸੀਮਾ ਅੰਦਰ ਪਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਅਨਾਜ ਮੰਡੀ ਸੰਗਰੂਰ ਵਿਖੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਜਿਨ੍ਹਾਂ ਨਾਲ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ 19 ਅਪ੍ਰੈਲ 2026 ਤੱਕ ਸੂਬੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਕਰੀਬ 3872735.53 ਮੀਟਿ੍ਕ ਟਨ ਆਮਦ ਹੋਈ ਹੈ ਜਿਸ ਵਿਚੋਂ ਕਰੀਬ 3416926.10 ਮੀਟਿ੍ਕ ਟਨ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ 6163.30 ਮੀਟਿ੍ਕ ਟਨ ਵਾਪਰਿਆਂ ਵੱਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖ਼ਰੀਦ ਕੀਤੀ ਗਈ ਹੈ | ਕਿਸਾਨਾਂ ਨੂੰ ਹੁਣ ਤੱਕ ਕਰੀਬ 1818.31 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਕੀਤੀ ਜਾ ਚੁੱਕ ਹੈ | ਉਨ੍ਹਾਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਸਮੂਹ 170 ਮੰਡੀਆਂ ਵਿੱਚ 9 ਲੱਖ 50 ਹਜ਼ਾਰ ਮੀਟਿ੍ਕ ਟਨ ਕਣਕ ਦੀ ਆਮਦ ਹੋਣ ਦੀ ਆਸ ਹੈ ਜਿਸ ਵਿੱਚ ਹੁਣ ਤੱਕ ਕਰੀਬ ਕਰੀਬ 400238.97 ਮੀਟਿ੍ਕ ਟਨ ਜੀਣਸ ਦਾ ਆਮਦ ਹੋਈ ਹੈ ਜਿਸ ਵਿਚੋਂ ਕਰੀਬ 352766 ਮੀਟਿ੍ਕ ਟਨ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ 351.81 ਲੱਖ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ | ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੂਲਤ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਸੋਚ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾਂ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ | ਇਸ ਮੌਕੇ ਐੱਸ.ਡੀ.ਐੱਮ. ਸਤੀਸ਼ ਚੰਦਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਡੀ.ਐਫ.ਐੱਸ.ਸੀ. ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਮਾਰਕੀਟ ਕਮੇਟੀ ਦੇ ਸੈਕਟਰੀ ਨਰਿੰਦਰ ਪਾਲ, ਇੰਸਪੈਕਟਰ ਰਾਜੇਸ਼ ਕੁਮਾਰ ਬਾਂਸਲ, ਇੰਸਪੈਕਟਰ ਪੰਕਜ ਗਰਗ, ਮਾਰਕੀਟ ਕਮੇਟੀ ਦੇ ਸੁਪਰਡੈਂਟ ਗੁਰਜੀਤ ਸਿੰਘ ਲੱਡੀ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾਂ, ਵਿਜੇ ਜੈਨ, ਹਰਿੰਦਰ ਬਾਵਾ, ਨਰਿੰਦਰ ਨਿੰਦੀ, ਦਲਬੀਰ ਸਿੰਘ ਅÏਲਖ, ਪ੍ਰਦੀਪ ਸਿੰਗਲਾ ਮਨੋਜ ਗਰਗ, ਨਰੇਸ਼ ਵਿਕੀ, ਕੇਵਲ ਗੁਪਤਾ, ਕਮਲ ਮਿੱਤਲ, ਕੁਲਦੀਪ ਤਿਵਾੜੀ, ਜਤਿੰਦਰ ਗਰੇਵਾਲ, ਕੇਸ਼ਵ ਸਿੰਗਲਾ, ਚਰਨਜੀਤ ਸ਼ਰਮਾ, ਦਰਸ਼ਨ ਕੁਮਾਰ ਤੁੰਗਾਂ, ਹਰਦੀਪ ਸ਼ਰਮਾ, ਅਕਾਊਾਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਵਿਜੇ ਕੁਮਾਰ ਅਤੇ ਹੋਰ ਮੌਜੂਦ ਸਨ |
ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸੰਗਰੂਰ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>
ਅਜੀਤ ਡੈਸਕ
21-04-2026