20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 21-04-2026
ਮੂਣਕ, ਲਹਿਰਾਗਾਗਾ, 20 ਅਪ੍ਰੈਲ (ਭਾਰਦਵਾਜ, ਸਿੰਗਲਾ, ਗਰਗ)-ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਬੱਲਰਾ ਦੇ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਪਿੰਡ ਪਹੁੰਚ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਖਿਡਾਰੀ ਮਨਦੀਪ ਸਿੰਘ ਨੇ ਪਿੰਡ ਭਲੱਥ ਵਿਖੇ ਹੋਏ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੁਲੇਟ ਮੋਟਰਸਾਈਕਲ ਸਮੇਤ ਕਰੀਬ 14 ਲੱਖ ਰੁਪਏ ਦਾ ਇਨਾਮ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖਿਡਾਰੀ ਵੱਖ ਵੱਖ ਸਥਾਨਾਂ 'ਤੇ ਹੋਏ ਕਬੱਡੀ ਮੁਕਾਬਲਿਆਂ ਵਿੱਚ ਘੋੜੀਆਂ, ਗੱਡੀਆਂ, ਨਗਦ ਇਨਾਮ ਆਦਿ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕਰ ਚੁੱਕਾ ਹੈ | ਸ਼੍ਰੀ ਗੋਇਲ ਨੇ ਖਿਡਾਰੀ ਨੂੰ ਵਧਾਈ ਦਿੰਦਿਆਂ ਤੇ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਖੇਡਾਂ ਲਈ ਮਸ਼ਹੂਰ ਰਹੀ ਹੈ ਅਤੇ ਇੱਥੋਂ ਦੇ ਨੌਜਵਾਨਾਂ ਵਿੱਚ ਬੇਹੱਦ ਕਾਬਲੀਅਤ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਨਵੇਂ ਖੇਡ ਮੈਦਾਨਾਂ ਦਾ ਵਿਕਾਸ, ਆਧੁਨਿਕ ਸਹੂਲਤਾਂ ਦੀ ਉਪਲਬਧਤਾ ਅਤੇ ਖਿਡਾਰੀਆਂ ਲਈ ਪ੍ਰੋਤਸਾਹਨ ਰਾਸ਼ੀਆਂ ਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ | ਸ਼੍ਰੀ ਗੋਇਲ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਨਾਲ ਜੁੜ ਕੇ ਆਪਣੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ਵਿੱਚ ਲਗਾਉਣ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਤਾਂ ਹੀ 'ਰੰਗਲਾ ਪੰਜਾਬ' ਅਤੇ 'ਨਸ਼ਾ ਮੁਕਤ ਪੰਜਾਬ' ਦਾ ਸੁਪਨਾ ਤਾਂ ਹੀ ਸਾਕਾਰ ਹੋ ਸਕਦਾ ਹੈ | ਇਸ ਮੌਕੇ ਐਡਵੋਕੇਟ ਗੌਰਵ ਗੋਇਲ, ਐੱਸ.ਡੀ.ਐਮ ਮੂਣਕ ਰਕੇਸ਼ ਪ੍ਰਕਾਸ਼ ਗਰਗ, ਪੀਏ ਰਕੇਸ਼ ਕੁਮਾਰ ਗੁਪਤਾ, ਸਰਪੰਚ ਮਲਕੀਤ ਸਿੰਘ ਬੱਲਰਾ, ਮਨਦੀਪ ਸਿੰਘ ਦੇ ਪਿਤਾ ਮੇਜਰ ਸਿੰਘ, ਮਾਤਾ ਕਰਮਜੀਤ ਕੌਰ ਅਤੇ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਖ਼ਰੀਦ ਨਿਯਮਾਂ 'ਚ ਢਿੱਲ ਦੇਣ ਤੇ ਗੁਰਮੇਲ ਸਿੰਘ ਕਾਲਾ ਨੇ ਕੀਤਾ ਧੰਨਵਾਦ <br/> ਅਗਲੀ ਖ਼ਬਰ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਬਾਲੀਆਂ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24