ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਪਾਰਟੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਨੇੜਲੇ ਪਿੰਡ ਰੱਤੋ ਕੇ ਦੇ ਨੌਜਵਾਨ ਆਗੂ ਸਤਿਨਾਮ ਸਿੰਘ ਰੱਤੋਕੇ ਨੂੰ ਪੋਲਿਟਿਕਲ ਅਫੇਅਰਜ਼ ਕਮੇਟੀ (ਪੀ.ਏ.ਸੀ.) ਦਾ ਮੈਂਬਰ ਨਿਯੁਕਤ ਕੀਤਾ ਹੈ | ਸ. ਸਤਿਨਾਮ ਸਿੰਘ ਰੱਤੋਕੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤ ਮਾਮਲਿਆਂ ਲਈ ਨਿਰੰਤਰ ਕੰਮ ਕਰਦੇ ਆ ਰਹੇ ਹਨ | ਉਨ੍ਹਾਂ ਦੀ ਯੋਗਤਾ ਅਤੇ ਜਨਤਾ ਨਾਲ ਨਜ਼ਦੀਕੀ ਨੂੰ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਸ. ਸਤਿਨਾਮ ਸਿੰਘ ਰੱਤੋਕੇ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਹਨ | ਇਸ ਮੌਕੇ ਸਤਿਨਾਮ ਸਿੰਘ ਰੱਤੋਕੇ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਜੋ ਭਰੋਸਾ ਉਨ੍ਹਾਂ ਤੇ ਪ੍ਰਗਟ ਕੀਤਾ ਗਿਆ ਹੈ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਪਾਰਟੀ ਦੀ ਮਜ਼ਬੂਤੀ ਲਈ ਅਣਥੱਕ ਮਿਹਨਤ ਕਰਾਂਗਾ |