ਜਖੇਪਲ, 20 ਅਪ੍ਰੈਲ (ਮੇਜਰ ਸਿੰਘ ਸਿੱਧੂ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ, ਮਾਵਾਂ-ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਾਓਬਾਸ ਜਖੇਪਲ ਵਿਖੇ ਘਰ-ਘਰ ਜਾ ਕੇ ਰਜਿਸਟੇ੍ਰਸ਼ਨ ਕੀਤੀ ਜਾ ਰਹੀ ਹੈ | ਸਰਪੰਚ ਗੁਰਚਰਨ ਸਿੰਘ ਨੇ ਦੱਸਿਆ ਕਿ ਬਿਨ੍ਹਾਂ ਕਿਸੇ ਭੇਦ-ਭਾਵ ਦੇ ਪਿੰਡ ਵਿੱਚ ਘਰ-ਘਰ ਜਾ ਕੇ ਇਸ ਸਕੀਮ ਸਬੰਧੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਤਾਂ ਕਿ ਪਿੰਡ ਦੀ ਕੋਈ ਵੀ ਮਾਂ-ਧੀ ਇਸ ਸਕੀਮ ਤੋਂ ਬਾਝੀ ਨਾ ਰਹੇ | ਉਨ੍ਹਾਂ ਕਿਹਾ ਕਿ ਪਿੰਡ ਵਿੱਚ ਇਸ ਸਕੀਮ ਦੀ ਰਜਿਸਟ੍ਰੇਸ਼ਨ ਦਾ 80 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਹੈ ਤੇ ਜਲਦੀ ਹੀ ਇਸ ਨੂੰ ਪੂਰਾ ਕਰ ਲਿਆ ਜਾਵੇਗਾ |