20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੀਵਰੇਜ ਬੋਰਡ ਜਥੇਬੰਦੀ ਦੇ ਆਗੂਆਂ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 21-04-2026
ਲੌਂਗੋਵਾਲ, 20 ਅਪ੍ਰੈਲ (ਵਿਨੋਦ ਸ਼ਰਮਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟਰ ਵਰਕਰਜ਼ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਮੇਜਰ ਸਿੰਘ ਨਵਾਂ ਸ਼ਹਿਰ ਅਤੇ ਗੁਰਬਿੰਦਰ ਸਿੰਘ ਧਾਲੀਵਾਲ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਦੇ ਮੰਤਰੀ ਸੰਜੀਵ ਅਰੋੜਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਜਿਸ ਵਿਚ ਕੈਬਨਿਟ ਮੰਤਰੀ ਨੇ ਜਥੇਬੰਦੀ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ |ਆਗੂਆਂ ਨੇ ਦੱਸਿਆ ਕਿ ਅਸੀਂ ਪੂਰੇ ਪੰਜਾਬ ਅੰਦਰ ਵੱਖ ਵੱਖ ਸਕੀਮਾਂ ਉੱਪਰ ਪਿਛਲੇ 15-20 ਸਾਲਾਂ ਤੋਂ ਠੇਕੇਦਾਰਾਂ ਸੁਸਾਇਟੀਆਂ ਕੰਪਨੀਆਂ ਰਾਹੀਂ ਲਗਾਤਾਰ ਕੰਮ ਕਰਦੇ ਆ ਰਹੇ ਹਾਂ ਸਾਡੀ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਮਰਜ ਕਰ ਕੇ ਰੈਗੂਲਰ ਕੀਤਾ ਜਾਵੇ | ਕਾਮਿਆਂ ਨੂੰ ਨੂੰ ਕਿਰਤ ਕਾਨੂੰਨ ਮੁਤਾਬਕ ਪੂਰੀ ਉਜਰਤ ਨਹੀਂ ਦਿੱਤੀ ਜਾ ਰਹੀ, ਈ. ਪੀ.ਐਫ. ਜਮ੍ਹਾ ਨਹੀਂ ਕਰਵਾਇਆ ਜਾ ਰਿਹਾ, ਮੈਡੀਕਲ ਸਹੂਲਤ ਨਹੀਂ ਦਿੱਤੀ ਜਾ ਰਹੀ, ਯੋਗਤਾ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਉੱਚ ਸਿੱਖਿਅਤ ਦੀ ਤਨਖ਼ਾਹ ਨਹੀਂ ਮਿਲ ਰਹੀ ਅਤੇ ਬਹੁਤੇ ਜ਼ਿਲਿ੍ਹਆਂ ਵਿਚ ਪੂਰੀ ਤਨਖ਼ਾਹ ਨਹੀਂ ਦਿੱਤੀ ਜਾ ਰਹੀ | ਇਸ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਾਰੀਆਂ ਮੰਗਾਂ ਨੂੰ ਜਲਦ ਮੰਨੇ ਜਾਣ ਦਾ ਭਰੋਸਾ ਦਿੱਤਾ | ਇਸ ਮੌਕੇ ਸਥਾਨਕ ਸਰਕਾਰਾਂ ਦੇ ਸੈਕਟਰੀ ਮਨਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਪ੍ਰਦੀਪ ਸਿੰਘ ਛਾਹੜ, ਇਕਬਾਲ ਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ, ਕੁਲਦੀਪ ਸਿੰਘ, ਮੇਜਰ ਸਿੰਘ ਨਵਾਂ ਸ਼ਹਿਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਖਵਾਂਕਰਨ ਨੀਤੀਆਂ 'ਤੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਕੁਲਵਿੰਦਰ ਟਿਵਾਣਾ ਕਾਂਗਰਸ ਦੇ ਮਲੇਰਕੋਟਲਾ ਜ਼ਿਲ੍ਹੇ ਦੇ ਉਪ ਪ੍ਰਧਾਨ ਨਿਯੁਕਤ <br/>
Ad Position 24