ਅਮਰਗੜ੍ਹ, 20 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਣਿਆ ਕਾਨੂੰਨ ਲਾਗੂ ਹੋਣ ਤੇ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਚੇਅਰਮੈਨ ਕੇਵਲ ਸਿੰਘ ਜਾਗੋਵਾਲ ਨਗਰ ਸੁਧਾਰ ਟਰੱਸਟ ਮਾਲੇਰਕੋਟਲਾ, ਗੁਰਦੀਪ ਸਿੰਘ ਧਾਲੀਵਾਲ ਨਿਆਂਮਤਪੁਰ ਮੈਂਬਰ ਪੰਜਾਬ ਉਦਯੋਗ ਅਤੇ ਖਾਦੀ ਬੋਰਡ, ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਂਗਾਹੇੜੀ, ਨਿੱਜੀ ਸਕੱਤਰ ਅਭੀਜੋਤ ਨਾਗਰਾ, ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਮਾਰਕੀਟ ਕਮੇਟੀ ਅਮਰਗੜ੍ਹ ਤੇ ਹਰਪ੍ਰੀਤ ਸਿੰਘ ਰੂਪਰਾਏ ਜ਼ਿਲ੍ਹਾ ਮੀਡੀਆ ਇੰਚਾਰਜ ਸਮੇਤ ਹੋਰ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2016 ਸੋਧ ਬਿੱਲ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਨਾਲ ਇਹ ਹੁਣ ਕਾਨੂੰਨੀ ਰੂਪ ਧਾਰ ਚੁੱਕਾ ਹੈ, ਜੋ ਸਿੱਖ ਕੌਮ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦੀ ਪੂਰਤੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਦੀ ਰੱਖਿਆ ਲਈ ਇੱਕ ਇਤਿਹਾਸਕ ਅਤੇ ਮਜ਼ਬੂਤ ਕਦਮ ਹੈ | ਇਹ ਕਾਨੂੰਨ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਇੱਕ ਮਿਸਾਲ ਸਾਬਤ ਹੋਵੇਗਾ | ਆਗੂਆਂ ਨੇ ਆਖਿਆ ਕਿ ਇਸ ਕਾਨੂੰਨ ਨਾਲ ਸੂਬੇ 'ਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਅਜਿਹੀਆਂ ਘਟਨਾਵਾਂ ਤੇ ਸਖ਼ਤ ਰੋਕ ਲੱਗੇਗੀ |