ਕੁੱਪ ਕਲਾਂ, 20 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਮਹਿਲਾ ਰਾਖਵਾਂਕਰਨ ਬਿੱਲ ਦਾ ਸਹਾਰਾ ਲੈ ਭਾਜਪਾ ਦੇਸ਼ ਦੀ ਅੱਧੀ ਆਬਾਦੀ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ ਪਰ ਮਹਿਲਾਵਾਂ ਭਾਜਪਾ ਦੇ ਝਾਂਸੇ ਵਿੱਚ ਆਉਣ ਵਾਲੀਆਂ ਨਹੀਂ ਹਨ ਕਿਉਂਕਿ ਮਹਿਲਾ ਰਾਖਵਾਂਕਰਨ ਬਿਲ 2023 ਅੰਦਰ ਹੀ ਪਾਸ ਹੋ ਚੁੱਕਾ ਹੈ ਅਤੇ ਹੁਣ ਮਹਿਜ਼ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਬੀਬੀ ਪਿ੍ਤਪਾਲ ਕੌਰ ਬਡਲਾ ਡੈਲੀਗੇਟ ਪੀ ਪੀ ਸੀ ਸੀ ਨੇ ਕਰਦਿਆਂ ਆਖਿਆ ਕਿ ਮਹਿਲਾ ਰਾਖਵਾਂਕਰਨ ਬਿੱਲ ਦੇ ਨਾਮ 'ਤੇ ਭਾਜਪਾ ਲੋਕ ਸਭਾ ਦੀਆਂ ਸੀਟਾਂ ਵਿੱਚ ਵਾਧਾ ਕਰਨਾ ਚਾਹੁੰਦੀ ਸੀ ਪਰ ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਧਿਰਾਂ ਨੇ ਉਨ੍ਹਾਂ ਦਾ ਇਹ ਮਨਸੂਬਾ ਪਾਸ ਨਹੀਂ ਹੋਣ ਦਿੱਤਾ | ਬੀਬੀ ਬਡਲਾ ਨੇ ਆਖਿਆ ਕਿ ਕਾਂਗਰਸ ਲੀਡਰਸ਼ਿਪ ਪਹਿਲਾਂ ਹੀ ਸਾਫ਼ ਕਰ ਚੁੱਕੀ ਹੈ ਕਿ ਮੌਜੂਦਾ ਸੀਟਾਂ ਉੱਪਰ ਮਹਿਲਾਂ ਰਾਖਵਾਂਕਰਨ ਲਾਗੂ ਕਰਨ ਦੀ ਸਰਕਾਰ ਪਹਿਲ ਕਰੇ ਕਾਂਗਰਸ ਪਾਰਟੀ ਪੂਰਨ ਹਮਾਇਤ ਕਰੇਗੀ ਪਰ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਉਸ ਕੋਲ ਦੋ ਤਿਹਾਈ ਬਹੁਮਤ ਨਹੀਂ ਹੈ, ਇਸ ਕਰ ਕੇ ਸਾਜ਼ਿਸ਼ ਤਹਿਤ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਸੰਸਦ ਦਾ ਸਪੈਸ਼ਲ ਸੈਸ਼ਨ ਬੁਲਾ ਇਹ ਸਭ ਕੀਤਾ ਗਿਆ ਗਿਆ ਤਾਂ ਜੋ ਭਾਜਪਾ ਦੇ ਹੱਕ ਵਿੱਚ ਮਾਹੌਲ ਤਿਆਰ ਕੀਤਾ ਜਾ ਸਕੇ |