ਸੰਗਰੂਰ, 20 ਅਪ੍ਰੈਲ (ਧੀਰਜ ਪਸ਼ੌਰੀਆ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਸੋਧ ਬਿਲ 2026 ਪਾਸ ਕਰਵਾਉਣ ਅਤੇ ਹੁਣ ਰਾਜਪਾਲ ਪੰਜਾਬ ਵਲੋਂ ਉਸ ਤੇ ਮੋਹਰ ਲਗਾਏ ਜਾਣ ਤੋਂ ਬਾਅਦ ਕਾਨੂੰਨ ਬਣ ਜਾਣ ਦੀ ਸ਼ਲਾਘਾ ਕਰਦਿਆਂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਵਿਧਾਨ ਸਭਾ ਦਾ ਧੰਨਵਾਦ ਕੀਤਾ ਹੈ | ਐਡਵੋਕੇਟ ਗਰੇਵਾਲ ਨੇ ਕਿਹਾ ਕਿ ਹੁਣ ਅਜਿਹੇ ਅਪਰਾਧ ਕਰਨ ਵਾਲਿਆਂ ਲਈ ਕੋਈ ਵੀ ਰਹਿਮ ਜਾਂ ਰਾਹਤ ਨਹੀਂ ਹੋਵੇਗੀ | ਹੁਣ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਕਾਨੂੰਨ ਦਾ ਪੂਰੀ ਸਖ਼ਤੀ ਨਾਲ ਸਾਹਮਣਾ ਕਰਨਾ ਪਵੇਗਾ ਅਤੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਜਾਣਾ ਪਵੇਗਾ |