ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੋਰੀਆ)-ਜੱਜ ਕੁਲਵਿੰਦਰ ਕੌਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਪੈਰਵੀ ਤੇ ਸੁਣਵਾਈ ਮੁਕੰਮਲ ਹੁਣ ਉੱਤੇ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਵਿੱਚੋਂ ਪਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਧਰਮਗੜ੍ਹ ਵਿਖੇ 22 ਜਨਵਰੀ 2020 ਨੂੰ ਦਰਜ ਮਾਮਲੇ ਮੁਤਾਬਕ ਹਰਿੰਦਰ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਸ਼ਾਦੀ 17 ਸਾਲ ਪਹਿਲਾਂ ਕਰਨੈਲ ਸਿੰਘ ਵਾਸੀ ਰਤਨਗੜ੍ਹਪਾਟਿਆਂਵਾਲੀ ਨਾਲ ਹੋਈ ਸੀ | ਵਿਆਹ ਤੋਂ ਅਰਸਾ ਇੱਕ ਸਾਲ ਬਾਅਦ ਪਤੀ ਕਰਨੈਲ ਸਿੰਘ ਉਸ ਦੀ ਕੁੱਟਮਾਰ ਕਰਨ ਲੱਗ ਪਿਆ, 19 ਦਸੰਬਰ 2019 ਦੀ ਰਾਤ ਨੂੰ ਕਰਨੈਲ ਸਿੰਘ ਰਾਤ ਨੂੰ 8 ਵਜੇ ਦੇ ਕਰੀਬ ਘਰ ਆਇਆ ਅਤੇ ਉਸ ਨੇ ਸ਼ਰਾਬ ਪੀਤੀ ਹੋਈ ਸੀ | ਉਹ ਆ ਕੇ ਗਾਲਾਂ ਕੱਢਣ ਲੱਗ ਪਿਆ ਅਤੇ ਕੁੱਟਮਾਰ ਕਰਨ ਲੱਗ ਪਿਆ, ਜਿਸ ਨਾਲ ਉਸ ਦੇ ਸੱਟਾਂ ਲੱਗੀਆਂ | ਉਸ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਭਰਾ ਰਵਿੰਦਰ ਸਿੰਘ ਨੇ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ | ਪੁਲਿਸ ਨੇ ਹਰਿੰਦਰ ਕੌਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਕਰਨੈਲ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |