17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਖ਼ਤ ਸਜ਼ਾਵਾਂ- ਚੇਅਰਮੈਨ ਜਾਫ਼ਰ ਅਲੀ ਭੈਣੀ <br/>

Ad Position 21
No active advertisement
ਅਜੀਤ ਡੈਸਕ 22-04-2026
ਮਲੇਰਕੋਟਲਾ, 21 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਦੇ ਇਤਿਹਾਸ 'ਚ ਸੁਨਹਿਰੀ ਅੱਖਰਾਂ 'ਚ ਨਾਂਅ ਦਰਜ ਕਰਵਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ 'ਚ ਬੇਅਦਬੀਆਂ ਨੂੰ ਰੋਕਣ ਲਈ ਪਿਛਲੇ ਦਿਨੀਂ ਲਿਆਂਦੇ ਨਵੇਂ ਕਾਨੂੰਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਨੂੰ ਰਾਜਪਾਲ ਪੰਜਾਬ ਦੀ ਮਨਜ਼ੂਰੀ ਮਿਲ ਜਾਣ ਕਾਰਨ ਇਹ ਕਾਨੂੰਨ ਪੰਜਾਬ 'ਚ ਲਾਗੂ ਹੋ ਗਿਆ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜਾਫ਼ਰ ਅਲੀ ਭੈਣੀ ਕੰਬੋਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਉਹ ਰਾਜਪਾਲ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੂਹ ਮੰਤਰੀਆਂ ਅਤੇ ਵਿਧਾਇਕਾਂ ਦਾ ਵੀ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਮੁੱਚੇ ਸਿੱਖ ਜਗਤ ਸਮੇਤ ਸਮੂਹ ਨਾਨਕ ਨਾਮ ਲੇਵਾ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਅਜਿਹਾ ਸਖ਼ਤ ਕਾਨੂੰਨ ਲਿਆਂਦਾ ਗਿਆ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮਿਸਾਲੀ ਸਜ਼ਾਵਾਂ ਤੇ ਜੁਰਮਾਨੇ ਲਗਾਏ ਜਾ ਸਕਣਗੇ | ਉਨ੍ਹਾਂ ਹੋਰ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੱਡੀ ਕਾਮਯਾਬੀ ਹੈ ਜਿਸ ਨੇ ਸਿੱਖ ਕੌਮ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਿਆਂ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰਗੜ੍ਹ-ਧੂਰੀ ਰੋਡ ਦੇ ਨਿਰਮਾਣ 'ਚ ਲਾਪ੍ਰਵਾਹੀ <br/> ਅਗਲੀ ਖ਼ਬਰ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ
Ad Position 24