17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਮਰਗੜ੍ਹ-ਧੂਰੀ ਰੋਡ ਦੇ ਨਿਰਮਾਣ 'ਚ ਲਾਪ੍ਰਵਾਹੀ <br/>

Ad Position 21
No active advertisement
ਅਜੀਤ ਡੈਸਕ 22-04-2026
ਅਮਰਗੜ੍ਹ, 21 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਲੋਕ ਨਿਰਮਾਣ ਵਿਭਾਗ ਵੱਲੋਂ ਅਮਰਗੜ੍ਹ-ਧੂਰੀ ਸੜਕ ਦੀ ਮੁਰੰਮਤ ਦਾ ਕੰਮ ਲਗਪਗ 9 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ, ਵਿਵਾਦਾਂ ਦੇ ਘੇਰੇ 'ਚ ਆ ਗਿਆ ਹੈ | ਠੇਕੇਦਾਰਾਂ ਵੱਲੋਂ ਵਰਤੀ ਜਾ ਰਹੀ ਕਥਿਤ ਲਾਪਰਵਾਹੀ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਰਾਹਗੀਰ ਸਤਿੰਦਰਪਾਲ ਸਿੰਘ, ਨੇਤਰ ਸਿੰਘ ਅਤੇ ਪਰਮਜੀਤ ਸਿੰਘ ਨੇ ਨਿਰਮਾਣ ਕਾਰਜਾਂ ਤੇ ਸਵਾਲ ਖੜ੍ਹੇ ਕਰਦਿਆਂ ਦੱਸਿਆ ਕਿ ਸੜਕ ਦੀ ਸਹੀ ਢੰਗ ਨਾਲ ਸਫ਼ਾਈ ਕੀਤੇ ਬਿਨਾਂ ਹੀ ਮਿੱਟੀ ਅਤੇ ਧੂੜ ਦੇ ਉੱਪਰ ਪ੍ਰੀਮਿਕਸ ਪਾਈ ਜਾ ਰਹੀ ਹੈ, ਜਿਸ ਨਾਲ ਸੜਕ ਦੀ ਮਿਆਦ ਬਹੁਤ ਘੱਟ ਰਹਿ ਜਾਵੇਗੀ | ਉੱਧਰ ਅਮਰਗੜ੍ਹ ਦੇ ਨਿਵਾਸੀਆਂ ਅਨੁਸਾਰ ਪਾਈਪਲਾਈਨ ਪਾਉਣ ਸਮੇਂ ਪੱਟੀ ਗਈ ਸੜਕ ਨੂੰ ਬਿਨਾਂ ਪੱਥਰ ਪਾਏ ਅਤੇ ਬਿਨਾਂ ਢੰਗ ਨਾਲ ਕੁਟਾਈ ਕੀਤੇ ਹੀ ਸਿੱਧਾ ਪੂਰਿਆ ਜਾ ਰਿਹਾ ਹੈ | ਉਨ੍ਹਾਂ ਨੂੰ ਡਰ ਹੈ ਕਿ ਇੱਥੇ ਵੀ ਢਢੋਗਲ ਵਾਂਗ ਮਿੱਟੀ ਉੱਪਰ ਹੀ ਲੁੱਕ ਪਾ ਕੇ ਸਿਰਫ਼ ਖਾਨਾਪੂਰਤੀ ਕੀਤੀ ਜਾਵੇਗੀ | ਇਲਾਕਾ ਨਿਵਾਸੀਆਂ ਨੇ ਸਰਕਾਰ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੜਕ ਦੇ ਕੰਮ ਅਤੇ ਵਰਤੇ ਜਾ ਰਹੇ ਮਟੀਰੀਅਲ ਦੀ ਗੁਣਵੱਤਾ ਦੀ ਤੁਰੰਤ ਵਿਜੀਲੈਂਸ ਜਾਂਚ ਕਰਵਾਈ ਜਾਵੇ | ਮੌਕੇ 'ਤੇ ਕੰਮ ਵਾਲੀ ਥਾਂ ਤੇ ਵਿਭਾਗ ਦਾ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੌਜੂਦ ਨਹੀਂ ਸੀ | ਜਦੋਂ ਇਸ ਸਬੰਧੀ ਜੇ.ਈ. ਬਲਪ੍ਰੀਤ ਸਿੰਘ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਪਰਸ਼ੂਰਾਮ ਦਾ ਜਨਮ ਉਤਸਵ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਖ਼ਤ ਸਜ਼ਾਵਾਂ- ਚੇਅਰਮੈਨ ਜਾਫ਼ਰ ਅਲੀ...
Ad Position 24