17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਗਵਾਨ ਸ੍ਰੀ ਪਰਸ਼ੂਰਾਮ ਦਾ ਜਨਮ ਉਤਸਵ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਪਾਵਨ ਜਨਮ ਉਤਸਵ ਅੱਜ ਪ੍ਰਾਚੀਨ ਸ਼ਿਵ ਕੁਟੀ ਮੰਦਰ ਵਿੱਚ ਸ਼ਰਧਾ ਅਤੇ ਭਗਤੀ ਭਾਵ ਨਾਲ ਮਨਾਇਆ ਗਿਆ | ਇਸ ਧਾਰਮਿਕ ਸਮਾਗਮ ਦਾ ਆਯੋਜਨ ਬ੍ਰਾਦਰੀ ਬ੍ਰਾਹਮਣ ਵਰਤਫ਼ ਊਬਰਾਓ ਸੁਨਾਮ ਦੇ ਪ੍ਰਧਾਨ ਸੰਦੀਪ ਸ਼ਰਮਾ ਦੀ ਅਗਵਾਈ ਵਿੱਚ ਕੀਤਾ ਗਿਆ | ਇਸ ਮੌਕੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ, ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਰਾਸ਼ਟਰੀ ਸਪੋਕਸਮੈਨ ਸ਼੍ਰੀ ਪ੍ਰਦੀਪ ਮੈਨਨ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਿਨਰਜੀਤ ਸਿੰਘ ਗੋਲਡੀ, ਕਾਂਗਰਸੀ ਨੇਤਾ ਰਾਜਿੰਦਰ ਦੀਪਾ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਸਾਬਕਾ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮੈਡਮ ਗੀਤਾ ਸ਼ਰਮਾ, ਸ਼੍ਰੀ ਘਨਸ਼ਿਆਮ ਕਾਂਸਲ, ਸਰਦਾਰ ਮਨਪ੍ਰੀਤ ਵੜੈਚ ਅਤੇ ਹੋਰ ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਵੀ ਪਹੁੰਚੀਆਂ | ਇਸ ਮੌਕੇ ਬ੍ਰਾਦਰੀ ਬ੍ਰਾਹਮਣ ਵਰਤਫ਼ ਊਬਰਾਓ ਸੁਨਾਮ ਦੇ ਪ੍ਰਧਾਨ ਸੰਦੀਪ ਸ਼ਰਮਾ ਅਤੇ ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ ਪਹੰੁਚੀਆਂ ਸਾਰੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੀ ਮਨਾਈ ਪਹਿਲੀ ਬਰਸੀ <br/> ਅਗਲੀ ਖ਼ਬਰ ਅਮਰਗੜ੍ਹ-ਧੂਰੀ ਰੋਡ ਦੇ ਨਿਰਮਾਣ 'ਚ ਲਾਪ੍ਰਵਾਹੀ <br/>
Ad Position 24