17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਦੂਨ ਪਬਲਿਕ ਸਕੂਲ ਵਿਖੇ ਫਾਇਰ ਬਿਗ੍ਰੇਡ ਵਿਭਾਗ ਨੇ ਬੱਚਿਆਂ ਨੂੰ ਅੱਗ ਤੋਂ ਬਚਾਅ ਅਤੇ ਸੁਰੱਖਿਆ ਨਿਯਮਾਂ ਸੰਬੰਧੀ ਕਰਵਾਇਆ ਜਾਣੂ <br/>

Ad Position 21
No active advertisement
ਅਜੀਤ ਡੈਸਕ 22-04-2026
ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ 'ਫਾਇਰ ਸੇਫਟੀ ਹਫ਼ਤੇ' ਦੇ ਅੰਤਰਗਤ ਪੰਜਾਬ ਫਾਈਰ ਅਤੇ ਐਮਰਜੈਂਸੀ ਸਰਵਿਸਿਜ਼ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਅੱਗ ਤੋਂ ਬਚਾਅ ਅਤੇ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਅਤੇ ਮੌਕ ਡਰਿੱਲ ਕੀਤੀ ਗਈ | ਇਸ ਮੌਕੇ ਪਵਿੱਤਰ ਸਿੰਘ (ਸਬ-ਫਾਇਰ ਅਫ਼ਸਰ), ਕੁਲਵੀਰ ਸਿੰਘ (ਡਰਾਈਵਰ/ਉਪਰੇਟਰ), ਅਮਨਦੀਪ ਸਿੰਘ, ਗੋਰਾ ਸਿੰਘ ਅਤੇ ਸੁਖਦੀਪ ਸਿੰਘ (ਫਾਇਰਮੈਨ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਗ ਲੱਗਣ ਦੀ ਸੂਰਤ ਵਿਚ ਘਬਰਾਉਣ ਦੀ ਬਜਾਏ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਅੱਗ ਬੁਝਾਉਣ ਵਾਲੇ ਯੰਤਰਾਂ ਦੀ ਵਰਤੋਂ ਕਰਨ ਦੇ ਤਰੀਕੇ ਸਿਖਾਏ | ਫਾਇਰ ਬਿ੍ਗੇਡ ਵਿਭਾਗ ਨੇ ਸੁਝਾਅ ਦੱਸਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਵੇਲੇ ਤੁਰੰਤ ਐਮਰਜੈਂਸੀ ਨੰਬਰ 101 ਬਾਰੇ ਜਾਣਕਾਰੀ, ਜੇਕਰ ਕੱਪੜਿਆਂ ਨੂੰ ਅੱਗ ਲੱਗ ਜਾਵੇ, ਤਾਂ ਬਚਣ ਲਈ ਉਪਾਅ, ਧੂੰਏਾ ਤੋਂ ਬਚਾਅ, ਬਿਜਲੀ ਦੀ ਸੁਰੱਖਿਆ ਆਦਿ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਮੈਦਾਨ ਵਿਚ ਫਾਇਰ ਬਿ੍ਗੇਡ ਦੀ ਟੀਮ ਨੇ ਵੱਖ-ਵੱਖ ਤਰੀਕਿਆਂ ਨਾਲ ਅੱਗ ਬੁਝਾਉਣ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਖੁਦ ਵੀ ਅੱਗ ਬੁਝਾਉਣ ਵਾਲੇ ਯੰਤਰ ਚਲਾਉਣ ਦੀ ਮਸ਼ਕ ਕੀਤੀ | ਸਕੂਲ ਦੇ ਚੇਅਰਮੈਨ ਅਜੀਤਇੰਦਰ ਸਿੰਘ ਮਾਨਸ਼ਾਹੀਆ, ਡਾਇਰੈਕਟਰ ਹਰਨੀਤ ਕੌਰ ਮਾਨਸ਼ਾਹੀਆ ਅਤੇ ਪਿ੍ੰਸੀਪਲ ਅੰਜਲੀ ਸਿੱਧੂ ਨੇ ਫਾਇਰ ਬਿ੍ਗੇਡ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਜਾਣਕਾਰੀ ਬੱਚਿਆਂ ਦੇ ਜੀਵਨ ਵਿਚ ਬਹੁਤ ਸਹਾਇਕ ਸਿੱਧ ਹੁੰਦੀ ਹੈ ਅਤੇ ਇਸ ਨਾਲ ਕਿਸੇ ਵੀ ਵੱਡੇ ਹਾਦਸੇ ਨੂੰ ਟਾਲਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਬਿੱਲ ਸੰਬੰਧੀ ਪ੍ਰਧਾਨ ਮੰਤਰੀ ਦੇਸ਼ ਨੂੰ ਗੁਮਰਾਹ ਕਰ ਰਹੇ ਹਨ-ਡਾ. ਅਮਰ ਸਿੰਘ <br/> ਅਗਲੀ ਖ਼ਬਰ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੀ ਮਨਾਈ ਪਹਿਲੀ ਬਰਸੀ <br/>
Ad Position 24