17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ 'ਮਹਾਂ ਦਸਤਾਰ ਐਵਾਰਡ' ਸ਼ੁਰੂ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 22-04-2026
ਮਾਲੇਰਕੋਟਲਾ, 21 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਦੁਨੀਆਂ ਦੇ ਅੰਦਰ ਦਸਤਾਰ ਦੇ ਪ੍ਰਚਾਰ ਤੇ ਪਾਸਾਰ ਲਈ ਵਿਸ਼ਵ ਪੱਧਰ 'ਤੇ ਪ੍ਰਚਾਰ ਕਰ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਵੀ.ਐੱਸ.ਐੱਸ. ਪ੍ਰੋਡਕਸ਼ਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਬਾਣੀ-ਬਾਣੇ ਨਾਲ ਜੋੜਨ ਅਤੇ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਇਕ ਬਹੁਤ ਵੱਡਾ ਦਸਤਾਰ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਦਾ ਨਾਮ ਮਾਝਾ, ਮਾਲਵਾ, ਦੁਆਬਾ ਐਵਾਰਡ ਦਸਤਾਰ ਐਵਾਰਡ ਰੱਖਿਆ ਗਿਆ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਸਤਾਰ ਸਮਾਗਮ ਦੇ ਪ੍ਰਬੰਧਕ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਮਾਝਾ, ਮਾਲਵਾ, ਦੁਆਬਾ ਦਸਤਾਰ ਐਵਾਰਡ ਦੌਰਾਨ ਪੂਰੇ ਪੰਜਾਬ ਵਿਚ ਦਸਤਾਰ ਦੇ ਮੁਕਾਬਲੇ ਕਰਵਾਏ ਜਾਣਗੇ | ਜਿੱਥੇ ਬੱਚਿਆਂ ਨੂੰ ਹਜ਼ਾਰਾਂ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਉੱਥੇ ਹੀ ਫਾਈਨਲ ਮੁਕਾਬਲੇ ਲਈ ਜੇਤੂ ਬੱਚਿਆਂ ਦੀ ਚੋਣ ਵੀ ਕੀਤੀ ਜਾਵੇਗੀ | ਉਪਰੰਤ ਸਾਰੇ ਚੋਣ ਕੀਤੇ ਹੋਏ ਬੱਚਿਆਂ ਦਾ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ | ਸੀਨੀਅਰ ਜੂਨੀਅਰ ਵਰਗ ਦਾ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਿਦੇਸ਼ੀ ਟੂਰ ਦਿੱਤੇ ਜਾਣਗੇ ਤੇ ਅਗਲੇ ਜੇਤੂਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ, ਕੱਪ ਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਫਾਈਨਲ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਦਸਤਾਰਾਂ, ਟਰਾਫ਼ੀਆਂ, ਪ੍ਰਸ਼ੰਸਾ ਪੱਤਰਾ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਅਪੀਲ ਕੀਤੀ ਕਿ ਦਸਤਾਰ ਨੂੰ ਪਿਆਰ ਕਰਨ ਵਾਲੇ ਨੌਜਵਾਨ ਇਸ ਐਵਾਰਡ ਲਈ ਅੱਗੇ ਆਉਣ |

Ad Position 22
No active advertisement
ਪਿਛਲੀ ਖ਼ਬਰ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮਹਿਲਾ ਰਾਖਵਾਂਕਰਨ ਬਿੱਲ ਸੰਬੰਧੀ ਪ੍ਰਧਾਨ ਮੰਤਰੀ ਦੇਸ਼ ਨੂੰ ਗੁਮਰਾਹ ਕਰ ਰਹੇ ਹਨ-ਡਾ. ਅਮਰ ਸਿੰਘ <br/>
Ad Position 24