17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਲੌਂਗੋਵਾਲ, 21 ਅਪ੍ਰੈਲ (ਵਿਨੋਦ, ਖੰਨਾ) - ਸ੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਗੁਰੂਘਰ ਪੁੱਜ ਕੇ ਭਗਤ ਧੰਨਾ ਜੀ ਨੂੰ ਸਿਜਦਾ ਕੀਤਾ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰੇਸ਼ਮ ਸਿੰਘ ਨੇ ਭਗਤ ਧੰਨਾ ਜੀ ਦੇ ਜੀਵਨ ਬਿਰਤਾਂਤ ਦੀ ਬਾਤ ਪਾਉਂਦਿਆਂ ਗੁਰਬਾਣੀ ਦਾ ਰਸ ਭਿੰਨਾ ਸ਼ਬਦ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਿੱਕਰ ਸਿੰਘ, ਮੀਤ ਪ੍ਰਧਾਨ ਜਥੇਦਾਰ ਕੌਰ ਸਿੰਘ, ਰਾਮ ਸਿੰਘ ਸਕਤੱਰ, ਜਗਜੀਤ ਸਿੰਘ ਜੱਸੂ ਪੱਤੀ ਸਹਿ. ਸਕਤੱਰ, ਅਮਰਜੀਤ ਸਿੰਘ ਖਜਾਨਚੀ, ਜਗਤਾਰ ਸਿੰਘ ਸਹਿ. ਖਜਾਨਚੀ, ਨਿਰਭੈ ਸਿੰਘ, ਮਨਦੀਪ ਸਿੰਘ ਢਿੱਲੋਂ, ਮੁੱਖ ਗ੍ਰੰਥੀ ਰੇਸ਼ਮ ਸਿੰਘ, ਮੀਤ ਗ੍ਰੰਥੀ ਭਾਈ ਬਲਜਿੰਦਰ ਸਿੰਘ ਅਤੇ ਮੀਤ ਗ੍ਰੰਥੀ ਜੱਗੀ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ <br/> ਅਗਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ 'ਮਹਾਂ ਦਸਤਾਰ ਐਵਾਰਡ' ਸ਼ੁਰੂ ਕਰਨ ਦਾ ਐਲਾਨ <br/>
Ad Position 24