ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਬਰਾਦਰੀ ਬ੍ਰਾਹਮਣ ਵਤਰਫ ਉਬਰਾਉ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਸਥਾਨਕ ਪ੍ਰਾਚੀਨ ਸ਼ਿਵ ਕੁਟੀ ਮੰਦਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਸਮਾਗਮ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ, ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਬੁਲਾਰੇ ਪ੍ਰਦੀਪ ਮੈਨਨ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਕਾਂਗਰਸ ਆਗੂ ਰਾਜਿੰਦਰ ਦੀਪਾ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸਾਬਕਾ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮੈਡਮ ਗੀਤਾ ਸ਼ਰਮਾ, ਘਣਸ਼ਿਆਮ ਕਾਂਸਲ, ਬਲਾਕ ਕਾਂਗਰਸ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ | ਮਹਿਲਾ ਮੰਡਲੀ ਵਲੋਂ ਭਜਨਾ ਦਾ ਗੁਣਗਾਨ ਕੀਤਾ ਗਿਆ | ਗਾ ਕੇ ਮਾਹੌਲ ਨੂੰ ਭਗਤੀ ਭਰੇ ਗੀਤਾਂ ਨਾਲ ਭਰ ਦਿੱਤਾ | ਉਸ ਤੋਂ ਬਾਅਦ ਅਟੁੱਟ ਲੰਗਰ ਵਰਤਾਇਆ ਗਿਆ | ਆਗੂਆਂ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਵਿਚ ਇੱਕ ਮਹੱਤਵਪੂਰਨ ਤਿਉਹਾਰ ਹੈ ਅਤੇ ਅਜਿਹੇ ਸਮਾਗਮ ਸਮਾਜ ਵਿਚ ਏਕਤਾ, ਭਾਈਚਾਰਾ ਅਤੇ ਧਾਰਮਿਕ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਪ੍ਰਧਾਨ ਸੰਦੀਪ ਸ਼ਰਮਾ, ਹਰਭਗਵਾਨ ਸ਼ਰਮਾ, ਨੰਦਲਾਲ ਸ਼ਰਮਾ, ਸਤਭੂਸ਼ਣ ਸ਼ਰਮਾ, ਰਾਜੀਵ ਮੱਖਣ, ਹਰੀ ਦੇਵ ਗੋਇਲ, ਮੁਨੀਸ਼ ਜੋਸ਼ੀ, ਜਗਮੋਹਨ ਸ਼ਰਮਾ, ਰਿਸ਼ਭ ਸ਼ਰਮਾ, ਹਰਵਿੰਦਰਪਾਲ ਜੋਸ਼ੀ, ਰਾਜੇਸ਼ ਸ਼ਰਮਾ, ਦੀਪਿੰਦਰ ਜੋਸ਼ੀ, ਅਸ਼ੋਕ ਸ਼ਰਮਾ, ਪੰਕਜ ਸ਼ਰਮਾ ਅਤੇ ਰੋਹਿਤ ਕੁਮਾਰ ਆਦਿ ਮੌਜੂਦ ਸਨ |