ਸੰਗਰੂਰ 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸਾਬਕਾ ਐਸ ਸੀ ਕਮਿਸ਼ਨ ਪੰਜਾਬ ਦੀ ਅਗਵਾਈ ਹੇਠ ਅਤੇ ਬਾਬਾ ਜੀਵਨ ਸਿੰਘ ਧਰਮਸ਼ਾਲਾ ਕਮੇਟੀ ਅਜੀਤ ਨਗਰ ਦੇ ਸਹਿਯੋਗ ਨਾਲ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 22 ਅਪ੍ਰੈਲ ਦਿਨ ਬੁੱਧਵਾਰ ਨੂੰ ਭਗਵਾਨ ਵਾਲਮੀਕਿ ਧਰਮਸ਼ਾਲਾਵਾਂ ਅਜੀਤ ਨਗਰ ਅਤੇ ਗੰਗਾ ਰਾਮ ਬਸਤੀ ਸੰਗਰੂਰ ਵਿਖੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਕੈਪ ਵਿਚ ਮਿੱਤਲ ਹੈਲਥ ਕੇਅਰ ਹਸਪਤਾਲ ਸੰਗਰੂਰ ਦੇ ਮਾਹਿਰ ਡਾਕਟਰਾਂ ਵਲੋਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ ਅਤੇ ਗਲੋਬਲ ਹਸਪਤਾਲ ਸੰਗਰੂਰ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ | ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰ ਕੇ ਲੈਂਜ ਮੁਫ਼ਤ ਪਾਏ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬਜ਼ੁਰਗ ਜਾ ਅੰਗਹੀਣ ਵਿਅਕਤੀ ਨੂੰ ਕੈਂਪ ਵਿਚ ਆਉਣ ਜਾਣ ਲਈ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸੰਪਰਕ ਕਰਨ ਕੈਂਪ ਵਿਚ ਆਉਣ ਜਾਣ ਲਈ ਪ੍ਰਬੰਧ ਕੀਤਾ ਜਾਵੇਗਾ | ਸ਼੍ਰੀ ਦਰਸ਼ਨ ਕਾਂਗੜਾ ਨੇ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਲੋੜਵੰਦ ਲੋਕਾਂ ਨੂੰ ਇਸ ਕੈਂਪ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਕੈਂਪ ਵਿਚ ਲਿਆ ਕੇ ਬਜ਼ੁਰਗਾਂ ਦੀਆਂ ਦੁਆਵਾਂ ਹਾਸਲ ਕਰਨ | ਇਸ ਮੌਕੇ ਸ਼੍ਰੀ ਦਰਸ਼ਨ ਕਾਂਗੜਾ ਨਾਲ ਸ਼੍ਰੀ ਮੁਕੇਸ਼ ਰਤਨਾਕਰ ਸੂਬਾ ਪ੍ਰਧਾਨ, ਮਨੋਜ ਕੁਮਾਰ, ਅਨਿਲ ਕੁਮਾਰ ਗਾਂਧੀ, ਅਮਰਜੀਤ ਸਿੰਘ ਪ੍ਰਧਾਨ, ਬਾਬੂ ਲਾਲ ਰੰਗਾ, ਬਲਵੀਰ ਸਿੰਘ, ਰਾਣਾ ਬਾਲੂ, ਜਗਸੀਰ ਸਿੰਘ ਜੱਗਾ, ਸਾਜਨ ਕਾਂਗੜਾ, ਕਮਲ ਜੰਡੂ, ਰਵੀ ਕੁਮਾਰ ਚੌਹਾਨ, ਧਰਮਿੰਦਰ ਸਿੰਘ ਹੈਪੀ, ਜਸਬੀਰ ਕੌਰ, ਰਾਮ