17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਟਾਪਰ ਵਿਦਿਆਰਥੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਡੀ.ਏ.ਵੀ ਪਬਲਿਕ ਸਕੂਲ ਵੱਲੋਂ ਪਿ੍ੰਸੀਪਲ ਵੀ.ਪੀ. ਗੁਪਤਾ ਦੀ ਅਗਵਾਈ ਵਿਚ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਸ਼ਿਆਮ ਸੁੰਦਰ ਸ਼ਰਮਾ ਅਤੇ ਪਿ੍ੰਸੀਪਲ ਸਰਕਾਰੀ ਰਿਪੁਦਮਨ ਕਾਲਜ ਨਾਭਾ, ਸਟਾਰ ਮਹਿਮਾਨ ਪ੍ਰੋਫੈਸਰ ਅਚਲਾ ਸਿੰਗਲਾ ਸਰਕਾਰੀ ਕਾਲਜ ਸੁਨਾਮ ਜਦੋਂ ਕਿ ਵਿਸ਼ੇਸ਼ ਮਹਿਮਾਨ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਸ਼ਾਮਿਲ ਹੋਏ | ਸਮਾਰੋਹ ਵਿੱਚ 2025-26 ਅਕਾਦਮਿਕ ਸੈਸ਼ਨ ਦੇ ਚੋਟੀ ਦੇ ਵਿਦਿਆਰਥੀਆਂ ਗਿਆਰ੍ਹਵੀਂ ਜਮਾਤ ਦੀ ਰਿਸ਼ਵ ਸ਼ਰਮਾ ਹਿਊਮੈਨਟੀਜ਼ (95.5%), ਗੌਰਕ ਗਰਗ ਕਾਮਰਸ (94%), ਨਮਨ ਨਾਨ ਮੈਡੀਕਲ (93%), ਨੈਨਾ ਗੋਇਲ ਮੈਡੀਕਲ (75.8%) ਸਮੇਤ ਨਿੱਕੇ ਬੱਚਿਆਂ ਨੂੰ ਵੀ ਪੁਰਸਕਾਰ ਦੇਣ ਉਪਰੰਤ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੌਲੀ ਰਾਏ, ਡਾ. ਪੁਰਸ਼ੋਤਮ ਵਸ਼ਿਸ਼ਟ, ਇੰਜੀਨੀਅਰ ਪੀ.ਐਸ. ਧਾਲੀਵਾਲ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾ. ਅੰਬਰੀਸ਼ ਰਾਏ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਵਿਜੇ ਪ੍ਰਕਾਸ਼ ਗੁਪਤਾ, ਵਾਈਸ ਪਿ੍ੰਸੀਪਲ ਅੰਤੂ ਗਰਗ, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੁਲਵਿੰਦਰ ਸਿੰਘ ਕਿੰਦੀ ਨੂੰ ਕਾਂਗਰਸ ਨੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ (ਦਿਹਾਤੀ) ਕੀਤਾ ਨਿਯੁਕਤ <br/> ਅਗਲੀ ਖ਼ਬਰ ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਅਤੇ ਹੋਈ ਬੇਮੌਸਮੀ ਬਰਸਾਤ ਦੇ ਚਲਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਕਣਕ ਦਾ ਝਾੜ ਘਟਣ ਦੀਆਂ...
Ad Position 24