17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅੱਗ ਲੱਗਣ ਦੀਆਂ ਘਟਨਾਵਾਂ ਨਾਲ ਕਣਕ ਦੀ ਫ਼ਸਲ ਦੇ ਹੋ ਰਹੇ ਨੁਕਸਾਨ ਲਈ ਮੰਗਿਆ ਮੁਆਵਜ਼ਾ

Ad Position 21
No active advertisement
ਅਜੀਤ ਡੈਸਕ 22-04-2026
ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਰਾਜਪਾਲ ਸਿੰਘ ਮੰਗਵਾਲ ਅਤੇ ਥਲੇਸਾਂ ਇਕਾਈ ਦੇ ਪ੍ਰਧਾਨ ਧਰਮਿੰਦਰ ਸਿੰਘ ਤੂਰ ਨੇ ਕਿਹਾ ਹੈ ਕਿ ਕਣਕ ਦੀ ਫ਼ਸਲ ਤੇ ਕੁਦਰਤੀ ਮਾਰ ਝੱਲ ਚੁੱਕੇ ਕਿਸਾਨ ਹੁਣ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਪ੍ਰੇਸ਼ਾਨ ਹਨ | ਇਲਾਕੇ ਵਿੱਚ ਕਈ ਕਿਸਾਨਾਂ ਦੀ ਸੋਨੇ ਵਰਗੀ ਕਣਕ ਦੀ ਫ਼ਸਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਭੇਟ ਚੜ ਚੁੱਕੀ ਹੈ ਜਿਸ ਨਾਲ ਚੰਗੇ ਦਿਨਾਂ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ | ਕਿਸਾਨ ਆਗੂਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੱਗ ਲੱਗਣ ਦੀਆਂ ਘਟਨਾਵਾਂ ਕਾਰਣ ਨੁਕਸਾਨ ਝੱਲ ਚੁੱਕੇ ਕਿਸਾਨਾਂ ਨੂੰ ਬਣਨ ਦਾ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਆਸਥਾ ਅਤੇ ਮਰਿਆਦਾ ਦੀ ਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ ਬੇਅਦਬੀ ਵਿਰੁੱਧ ਬਣਿਆ ਕਾਨੂੰਨ - ਭਰਾਜ <br/> ਅਗਲੀ ਖ਼ਬਰ ਕਿਸਾਨ ਯੂਨੀਅਨ ਨੇ ਕਿਸਾਨ ਦੀ ਜ਼ਮੀਨ ਦਾ ਕਬਜ਼ਾ ਛੁਡਵਾਇਆ <br/>
Ad Position 24