17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਧਾਰਮਿਕ ਆਸਥਾ ਅਤੇ ਮਰਿਆਦਾ ਦੀ ਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ ਬੇਅਦਬੀ ਵਿਰੁੱਧ ਬਣਿਆ ਕਾਨੂੰਨ - ਭਰਾਜ <br/>

Ad Position 21
No active advertisement
ਅਜੀਤ ਡੈਸਕ 22-04-2026
ਸੰਗਰੂਰ 21 ਅਪ੍ਰੈਲ (ਧੀਰਜ ਪਸ਼ੋਰੀਆ) - ਪੰਜਾਬ ਵਿਧਾਨ ਸਭਾ ਵਿੱਚ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਲਿਆਂਦਾ ਬਿੱਲ ਹੁਣ ਕਾਨੂੰਨ ਬਣ ਗਿਆ ਹੈ | ਪੰਜਾਬ ਦੇ ਮਾਨਯੋਗ ਰਾਜਪਾਲ ਵੱਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਨਾਲ ਇਹ ਫੈਸਲਾ ਲਾਗੂ ਹੋ ਗਿਆ ਹੈ ਜੋ ਧਾਰਮਿਕ ਆਸਥਾ ਅਤੇ ਮਰਿਆਦਾ ਦੀ ਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ | ਇਹ ਪ੍ਰਗਟਾਵਾ ਕਰਦਿਆਂ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਇਹ ਬਿੱਲ ਹੁਣ ਕਾਨੂੰਨ ਦਾ ਰੂਪ ਧਾਰਨ ਕਰ ਚੁੱਕਾ ਹੈ | ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਉੱਤੇ ਹੋਰ ਸਖਤ ਨਿਗਰਾਨੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ | ਵਿਧਾਇਕਾ ਭਰਾਜ ਨੇ ਕਿਹਾ ਕਿ ਇਹ ਕਾਨੂੰਨ ਉਨ੍ਹਾਂ ਤਾਕਤਾਂ ਲਈ ਸਖਤ ਜਵਾਬ ਹੈ ਜੋ ਧਰਮ ਦੇ ਨਾਂ ਉੱਤੇ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੀਆਂ ਪਾਰਟੀਆਂ ਆਪਣੇ ਆਪ ਨੂੰ ਪੰਥ ਕਹਿੰਦੀਆਂ ਰਹੀਆਂ ਹਨ ਉਹ ਇਸ ਮੁੱਦੇ ਦਾ ਹੱਲ ਨਹੀਂ ਕਰ ਸਕੀਆਂ | ਵਿਧਾਇਕਾ ਭਰਾਜ ਨੇ ਹੋਰ ਕਿਹਾ ਕਿ ਹੁਣ ਕਿਸੇ ਨੂੰ ਵੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਹੋਵੇਗੀ | ਇਹ ਕਾਨੂੰਨ ਸਮਾਜ ਵਿੱਚ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰੇਗਾ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਵਿੱਚ ਸ਼ਾਂਤੀ ਅਤੇ ਏਕਤਾ ਦਾ ਵੱਡਾ ਸੁਨੇਹਾ ਦੇਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਥ ਰਤਨ ਗਿਆਨੀ ਦਿੱਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਕਣਕ ਦੀ ਫ਼ਸਲ ਦੇ ਹੋ ਰਹੇ ਨੁਕਸਾਨ ਲਈ ਮੰਗਿਆ ਮੁਆਵਜ਼ਾ
Ad Position 24