17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿੱਖਿਆ ਕ੍ਰਾਂਤੀ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲੱਗੀ-ਚੇਅਰਮੈਨ ਦਲਵੀਰ ਸਿੰਘ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 22-04-2026
ਮੂਲੋਵਾਲ, 21 ਅਪ੍ਰੈਲ (ਰਤਨ ਸਿੰਘ ਭੰਡਾਰੀ)-ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਦੇਖ ਰੇਖ ਹੇਠ ਪਿੰਡ ਬਾਲੀਆਂ ਦੇ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਵਿਖੇ ਕਰੀਬ 1 ਕਰੋੜ 9 ਲੱਖ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ | ਇਸ ਮੌਕੇ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ | ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਨਵੇਂ ਕਲਾਸ ਰੂਮਾਂ ਦੇ ਨਿਰਮਾਣ ਨਾਲ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਵਾਤਾਵਰਣ ਮਿਲੇਗਾ ਅਤੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ | ਇਸ ਮੌਕੇ ਬਲਾਕ ਪ੍ਰਧਾਨ ਸਤਵੰਤ ਸਿੰਘ ਬਾਲੀਆਂ, ਯੂਥ ਆਗੂ ਪਰਮਜੀਤ ਸਿੰਘ ਭਿੰਦੀ , ਪਿ੍ੰਸੀਪਲ ਰਾਜੀਵ ਕੁਮਾਰ, ਲੈਕਚਰਾਰ ਜਗਤਾਰ ਸਿੰਘ, ਬੀਐਨਓ ਵਿਪਨ ਕੁਮਾਰ, ਹੈੱਡਮਾਸਟਰ ਪਰਮਜੀਤ ਸਿੰਘ ਕੈਂਥ, ਸਕੂਲ ਇੰਚਾਰਜ ਗੁਰਮੀਤ ਕੌਰ, ਪੁਸ਼ਪਿੰਦਰ ਸ਼ਰਮਾ ਸੋਮਾ , ਗਿੰਨੀ ਸਲੇਮਪੁਰ, ਸਰਪੰਚ ਕੁਲਦੀਪ ਸਿੰਘ ਬਾਲੀਆਂ ਸਮੇਤ ਸਮੁੱਚੀ ਪੰਚਾਇਤ, ਐੱਸਐੱਮਸੀ ਕਮੇਟੀ ਸਮੇਤ ਹੋਰ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦਾ ਡਟ ਕੇ ਸਾਥ ਦੇਵਾਂਗੇ-ਨੰਬਰਦਾਰ ਸੰਦੀਪ ਸਲਾਰ <br/> ਅਗਲੀ ਖ਼ਬਰ ਐੱਨ.ਐੱਸ.ਐੱਸ. ਵਲੰਟੀਅਰਜ਼ ਵਲੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤਣ ਦੀ ਅਪੀਲ <br/>
Ad Position 24