17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਕਾਲੀ ਦਲ ਦਾ ਡਟ ਕੇ ਸਾਥ ਦੇਵਾਂਗੇ-ਨੰਬਰਦਾਰ ਸੰਦੀਪ ਸਲਾਰ <br/>

Ad Position 21
No active advertisement
ਅਜੀਤ ਡੈਸਕ 22-04-2026
ਅਮਰਗੜ੍ਹ੍ਹ, 21 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨੌਜਵਾਨ ਆਗੂ ਸੰਦੀਪ ਸਿੰਘ ਨੰਬਰਦਾਰ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਨਾਲ ਇਕ ਅਹਿਮ ਮੁਲਾਕਾਤ ਕਰ ਕੇ ਉਨ੍ਹ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਦੀਪ ਸਿੰਘ ਨੰਬਰਦਾਰ ਨੇ ਕਿਹਾ ਕਿ ਜੱਸੀ ਮੰਨਵੀ ਹਮੇਸ਼ਾ ਹੀ ਅਮਰਗੜ੍ਹ੍ਹ ਹਲਕੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇ ਹਨ | ਉਨ੍ਹ੍ਹਾਂ ਕਿਹਾ ਕਿ ਜੱਸੀ ਮੰਨਵੀ ਇੱਕ ਜ਼ਮੀਨੀ ਪੱਧਰ ਦੇ ਆਗੂ ਹਨ, ਜੋ ਨੌਜਵਾਨਾਂ ਦੀ ਸੋਚ ਨੂੰ ਸਮਝਦੇ ਹੋਏ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਜਾਣਦੇ ਹਨ ਤੇ ਅੱਜ ਨੌਜਵਾਨ ਵਰਗ ਦਾ ਵੱਡਾ ਹਿੱਸਾ ਜੱਸੀ ਮੰਨਵੀ ਦੇ ਨਾਲ ਖੜ੍ਹ੍ਹਾ ਹੈ ਅਤੇ ਉਨ੍ਹ੍ਹਾਂ ਦੀ ਅਗਵਾਈ ਹੇਠ ਹਲਕੇ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕੀਤੀ ਜਾਵੇਗੀ | ਇਸ ਦੌਰਾਨ ਜਸਵੀਰ ਸਿੰਘ ਜੱਸੀ ਮੰਨਵੀ ਨੇ ਸੰਦੀਪ ਸਿੰਘ ਨੰਬਰਦਾਰ ਅਤੇ ਉਨ੍ਹ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਵਾਇਆ ਕਿ ਹਰ ਅਕਾਲੀ ਵਰਕਰ ਨੂੰ ਬਣਦਾ ਮਾਨ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਮਿਲਜੁਲ ਕੇ ਕੰਮ ਕੀਤਾ ਜਾਵੇਗਾ | ਇਸ ਮੌਕੇ ਹਰਿੰਦਰ ਸਿੰਘ, ਰਜਿੰਦਰ ਸਿੰਘ ਪੰਚ, ਜੋਰਾ ਸਿੰਘ ਪੰਚ, ਹਰਮਨਦੀਪ ਸਿੰਘ, ਤਰਨਪ੍ਰੀਤ ਸਿੰਘ, ਹਰਵਿੰਦਰ ਸਿੰਘ ਕਾਲਾ, ਅਮਨਦੀਪ ਸਿੰਘ ਸੋਨੀ, ਮਨਦੀਪ ਸਿੰਘ ਅਤੇ ਨਿਰਮਲ ਸਿੰਘ ਪੰਚ ਸਮੇਤ ਹੋਰ ਕਈ ਵਰਕਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ <br/> ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲੱਗੀ-ਚੇਅਰਮੈਨ ਦਲਵੀਰ ਸਿੰਘ ਢਿੱਲੋਂ <br/>
Ad Position 24