ਧੂਰੀ, 21 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਅੱਜ ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਜਨਤਾ ਨਗਰ ਗੁਰਦੁਆਰਾ ਸਾਹਿਬ ਦੇ ਟਰੱਸਟ ਉਪਰਾਲਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਅਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 42 ਪ੍ਰਾਣੀਆਂ ਨੇ ਅੰਮਿ੍ਤ ਛਕਿਆ ਅਤੇ ਗੁਰੂ ਵਾਲੇ ਬਣੇ ਪੰਜ ਪਿਆਰੇ ਗੁਰਦੁਆਰਾ ਸੁਹਾਣਾ ਸਾਹਿਬ ਮੋਹਾਲੀ ਤੋਂ ਪਹੁੰਚੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਟਰੱਸਟ ਵੱਲੋਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਅੰਮਿ੍ਤ ਛਕਣ ਵਾਲੀ ਸੰਗਤ ਨੂੰ ਵਧਾਈ ਦਿੱਤੀ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਬੰਤ ਸਿੰਘ ਟਰੱਸਟ ਦੇ ਪ੍ਰਧਾਨ, ਅਮਰਜੀਤ ਸਿੰਘ, ਪਰਮਜੀਤ ਸਿੰਘ ਪੰਮਾ ਬਾਠ, ਹਰਦੀਪ ਸਿੰਘ, ਜਸਵੀਰ ਸਿੰਘ ਬਰੜਵਾਲ ਹੈੱਡ ਗ੍ਰੰਥੀ, ਜਗਤਾਰ ਸਿੰਘ, ਬਾਬਾ ਗੁਰਜੰਟ ਸਿੰਘ ਹੈਡ ਰਾਗੀ, ਵਰਿੰਦਰ ਸਿੰਘ, ਬੱਬੂ ਸਿੰਘ, ਬਲਜਿੰਦਰ ਸਿੰਘ, ਤਲਵੀਰ ਸਿੰਘ ਧਨੇਸਰ ਆਦਿ ਹਾਜ਼ਰ ਸਨ |