ਸੰਗਰੂਰ, 21 ਅਪ੍ਰੈਲ (ਧੀਰਜ ਪਸੋਰੀਆ)-ਪੰਜਾਬ ਵਿਧਾਨ ਸਭਾ ਵਿੱਚ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਪਾਸ ਕੀਤੇ ਬਿੱਲ ਦੇ ਕਾਨੰੂਨ ਬਣ ਜਾਣ ਉੱਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਅਤੇ 'ਆਪ' ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਹੈ ਕਿ ਇਹ ਫ਼ੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਦੀ ਰੱਖਿਆ ਲਈ ਇੱਕ ਇਤਿਹਾਸਿਕ ਅਤੇ ਮਜ਼ਬੂਤ ਕਦਮ ਹੈ | ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਉੱਤੇ ਹੋਰ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ |