17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕਾਰਜਕਾਲ ਪੂਰਾ ਹੋਣ 'ਤੇ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਕਰਵਾਇਆ ਵਿਦਾਇਗੀ ਸਮਾਰੋਹ <br/>

Ad Position 21
No active advertisement
ਅਜੀਤ ਡੈਸਕ 22-04-2026
ਲੌਂਗੋਵਾਲ, 21 ਅਪ੍ਰੈਲ (ਵਿਨੋਦ, ਖੰਨਾ)-ਪੰਜਾਬ ਵਿੱਚ ਮਿਉਂਸਪਲ ਕਮੇਟੀਆਂ ਦਾ ਕਾਰਜਕਾਲ ਪੂਰਾ ਹੋ ਜਾਣ ਉਪਰੰਤ ਮਿਉਂਸਪਲ ਕਮੇਟੀ ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਵੱਲੋਂ ਅੱਜ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸਮੂਹ ਕੌਂਸਲਰਾਂ ਤੋਂ ਇਲਾਵਾ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਸ਼ਮੂਲੀਅਤ ਕੀਤੀ | ਪਰਮਿੰਦਰ ਕੌਰ ਬਰਾੜ ਨੇ ਆਪਣੇ ਤਿੰਨ ਸਾਲ ਦਾ ਕਾਰਜਕਾਲ ਨਿਰਵਿਘਨਤਾ ਨਾਲ ਪੂਰਾ ਹੋਣ ਤੇ ਸਮੂਹ ਕੌਂਸਲਰ ਸਾਹਿਬਾਨ ਦਾ ਅਤੇ ਰਾਜਸੀ ਆਗੂਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਪਰਮਿੰਦਰ ਕੌਰ ਬਰਾੜ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਾਰੀਆਂ ਹੀ ਮੀਟਿੰਗਾਂ ਬਹੁਤ ਹੀ ਸੁਖਾਵੇਂ ਢੰਗ ਨਾਲ ਹੋਈਆਂ ਅਤੇ ਹਮੇਸ਼ਾ ਹੀ ਭਾਈਚਾਰਕ ਸਾਂਝ ਨੂੰ ਮੁੱਖ ਰੱਖਿਆ ਗਿਆ | ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪਰਮਿੰਦਰ ਕੌਰ ਬਰਾੜ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਆਪਣਾ ਕਾਰਜਕਾਲ ਸੁਚੱਜੇ ਢੰਗ ਨਾਲ ਅਤੇ ਬੇਦਾਗ਼ ਪੂਰਾ ਕੀਤਾ ਹੈ | ਇਨ੍ਹਾਂ ਦੀ ਪੂਰੀ ਟੀਮ ਵਧਾਈ ਦੀ ਪਾਤਰ ਹੈ ਜਿਸ ਦੀ ਅਗਵਾਈ ਵਿੱਚ ਬਿਨ੍ਹਾਂ ਕਿਸੇ ਕਲੇਸ਼ ਤੋਂ ਵਿਕਾਸ ਦੇ ਕੰਮ ਬਹੁਤ ਚੰਗੇ ਢੰਗ ਨਾਲ ਹੋਏ ਹਨ | ਉਹ ਉਮੀਦ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿਚ ਉਹ ਆਪਣੇ ਕੰਮਾਂ ਦੇ ਅਧਾਰ ਤੇ ਦੁਬਾਰਾ ਵੀ ਫਤਵਾ ਪ੍ਰਾਪਤ ਕਰਨਗੇ | ਇਸ ਮੌਕੇ ਭਾਜਪਾ ਆਗੂ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਰੀਤੂ ਰਾਣੀ ਨੇ ਵੀ ਆਪਣੇ ਲਗਭਗ 2 ਸਾਲ ਦੇ ਕਾਰਜਕਾਲ ਲਈ ਸਮੂਹ ਕੌਂਸਲਰ ਸਾਹਿਬਾਨ ਦਾ ਧੰਨਵਾਦ ਕੀਤਾ | ਇਸ ਮੌਕੇ ਅਕਾਲੀ ਦਲ ਦੇ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਾ. ਮੀਤ ਪ੍ਰਧਾਨ ਰਣਜੀਤ ਸਿੰਘ ਕੂਕਾ, ਨਸੀਬ ਕੌਰ ਚੋਟੀਆਂ, ਬਲਜਿੰਦਰ ਕੌਰ, ਰੀਨਾ ਰਾਣੀ, ਬਲਵਿੰਦਰ ਸਿੰਘ ਕਾਲਾ, ਗੁਰਮੀਤ ਸਿੰਘ ਫ਼ੌਜੀ, ਸੁਸ਼ਮਾ ਰਾਣੀ ਮੀਤ ਪ੍ਰਧਾਨ (ਸਾਰੇ ਕੌਂਸਲਰ), ਸੀਨੀਅਰ ਭਾਜਪਾ ਆਗੂ ਵਿਜੇ ਗੋਇਲ, ਬਜ਼ੁਰਗ ਆਗੂ ਕਰਮ ਸਿੰਘ ਬਰਾੜ, ਯੂਥ ਆਗੂ ਕਮਲ ਬਰਾੜ, ਅਕਾਲੀ ਆਗੂ ਸਰਪੰਚ ਸੁਖਵਿੰਦਰ ਸਿੰਘ ਚਹਿਲ, ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਡਾ. ਬਲਵੰਤ ਸਿੰਘ ਗੁੱਮਟੀ, ਯੂਥ ਅਕਾਲੀ ਆਗੂ ਗਗਨ ਸਤੀਪੁਰਾ ਅਤੇ ਸਿਸ਼ਨਪਾਲ ਗਰਗ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਟੱਡੀ ਸਰਕਲ ਨੇ ਨਿਭਾਈਆਂ ਸ਼ਾਨਦਾਰ ਸੇਵਾਵਾਂ <br/> ਅਗਲੀ ਖ਼ਬਰ ਬੇਅਦਬੀ ਖ਼ਿਲਾਫ਼ ਕਾਨੂੰਨ ਬਣਨ ਤੇ 'ਆਪ' ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ <br/>
Ad Position 24