ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਧਾਰਮਿਕ ਸਮਾਗਮ 'ਤੇ ਜਿੱਥੇ ਵੱਖ-ਵੱਖ ਸੰਸਥਾਵਾਂ, ਇਲਾਕੇ ਦੀਆਂ ਸੰਗਤਾਂ ਵੱਲੋਂ ਛਬੀਲਾਂ, ਪ੍ਰਦਰਸ਼ਨੀਆਂ ਅਤੇ ਲੰਗਰਾਂ ਦੀ ਸੇਵਾ ਕੀਤੀ ਗਈ ਉਥੇ ਹਰ ਸਾਲ ਦੀ ਤਰ੍ਹਾਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਵੱਖ-ਵੱਖ ਪ੍ਰਬੰਧਕੀ ਸੇਵਾਵਾਂ ਨਿਭਾਈਆਂ ਗਈਆਂ | ਵੱਡੀ ਗਿਣਤੀ ਵਿੱਚ ਹਾਜ਼ਰ ਹੋਈ ਸੰਗਤਾਂ ਲਈ ਜੋੜੇ ਘਰ ਦਾ ਪ੍ਰਬੰਧ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ, ਰਾਜਵਿੰਦਰ ਸਿੰਘ ਲੱਕੀ ਜਸਵਿੰਦਰ ਪਾਲ ਸਿੰਘ, ਗੁਰਿੰਦਰ ਵੀਰ ਸਿੰਘ, ਅਮਰਿੰਦਰ ਸਿੰਘ ਮੌਖਾ, ਗੁਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਕੀਤਾ ਗਿਆ | ਜਿਸ ਵਿੱਚ ਨਰਿੰਦਰ ਪਾਲ ਸਿੰਘ ਸਾਹਨੀ, ਪ੍ਰੀਤਮ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ ਖਾਲਸਾ, ਰਾਜਿੰਦਰ ਪਾਲ ਸਿੰਘ, ਬਲਜੋਤ ਸਿੰਘ, ਗੁਰਮੀਤ ਸਿੰਘ, ਕਰਤਾਰ ਸਿੰਘ, ਬਲਜੋਤ ਸਿੰਘ, ਗੁਲਜ਼ਾਰ ਸਿੰਘ, ਬਲਵੰਤ ਸਿੰਘ ਭਿੱਖੀ, ਸਮਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਸਵਰਨ ਕੌਰ, ਰੇਖਾ ਰਾਣੀ, ਰਵਨੀਤ ਕੌਰ, ਬਲਵਿੰਦਰ ਕੌਰ ਆਦਿ ਸਮੇਤ ਹੋਰ ਸੁਸਾਇਟੀ ਸੇਵਕਾਂ ਨੇ ਸਹਿਯੋਗ ਦਿੱਤਾ | ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਬਿੱਟੂ, ਈਮਾਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਗੁਰਕੰਵਲ ਸਿੰਘ ਅਤੇ ਹੋਰ ਸੇਵਕਾਂ ਨੇ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਆਈਆਂ ਸੰਗਤਾਂ ਦੇ ਸੁਯੋਗ ਪ੍ਰਬੰਧ ਲਈ ਪਹਿਰੇਦਾਰ ਦੀ ਸੇਵਾ ਨਿਭਾਈ | ਦਲਵੀਰ ਸਿੰਘ ਬਾਬਾ ਦੀ ਅਗਵਾਈ ਵਿੱਚ ਸੁਸਾਇਟੀ ਵੱਲੋਂ ਸਵੇਰ ਦੇ ਹਫ਼ਤਾਵਾਰੀ ਸਮਾਗਮ ਕੀਤੇ ਗਏ | ਖਾਲਸਾ ਸਾਜਨਾ ਦਿਵਸ ਦੇ ਨੂੰ ਸਮਰਪਿਤ ਸ੍ਰੀ ਸਹਿਜ ਪਾਠਾਂ ਦੇ ਭੋਗ ਸੁਰਿੰਦਰ ਪਾਲ ਸਿੰਘ ਸਿਦਕੀ, ਜਸਵਿੰਦਰ ਸਿੰਘ ਵੱਲੋਂ ਪਾਏ ਗਏ ਉਪਰੰਤ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਜਿਸ ਵਿੱਚ ਹਰਭਜਨ ਸਿੰਘ ਭੱਟੀ, ਗੁਰਿੰਦਰ ਸਿੰਘ ਗੁਜਰਾਲ, ਚਰਨਜੀਤ ਪਾਲ ਸਿੰਘ, ਮਹਿੰਦਰ ਪਾਲ ਸਿੰਘ ਪਾਹਵਾ, ਬਲਵੰਤ ਸਿੰਘ, ਹਰਜੀਤ ਸਿੰਘ ਢੀਂਗਰਾ, ਹਰਵਿੰਦਰ ਸਿੰਘ ਪੱਪੂ, ਜਸਵੀਰ ਸਿੰਘ ਖਾਲਸਾ, ਤੇਜਿੰਦਰ ਸਿੰਘ ਸੋਢੀ, ਚਰਨਕਮਲ ਸਿੰਘ, ਗਿਰੀਸ਼ ਕੁਮਾਰ, ਰੇਖਾ ਰਾਣੀ, ਜੋਗਿੰਦਰ ਕੌਰ, ਕਿਰਨ ਦੂਆ, ਭੁਪਿੰਦਰ ਕੌਰ, ਗੁਰਮੀਤ ਕੌਰ, ਰਵਨੀਤ ਕੌਰ, ਅਨੰਤ ਕੌਰ, ਹਰਵਿੰਦਰ ਪਾਲ ਕੌਰ, ਅਮਰਜੀਤ ਕੌਰ, ਕੁਲਵਿੰਦਰ ਕੌਰ ਢੀਂਗਰਾ ਆਦਿ ਨੇ ਸੇਵਾਵਾਂ ਨਿਭਾਈਆਂ | ਹਰਭਜਨ ਸਿੰਘ ਭੱਟੀ, ਨਰਿੰਦਰ ਪਾਲ ਸਿੰਘ ਸਾਹਨੀ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਿੰਦਰ ਸਿੰਘ ਗੁਜਰਾਲ, ਪ੍ਰੀਤਮ ਸਿੰਘ ਦੇ ਨਾਲ ਜਸਵਿੰਦਰ ਸਿੰਘ ਪਿ੍ੰਸ ਮੁਖੀ ਤਾਲਮੇਲ ਕਮੇਟੀ, ਹਰਪ੍ਰੀਤ ਸਿੰਘ ਪ੍ਰੀਤ ਨੇ ਰਾਜਿੰਦਰ ਸਿੰਘ ਮੈਨੇਜਰ ਅਤੇ ਭਾਈ ਮਲਕੀਤ ਸਿੰਘ, ਗੁਰਨੈਬ ਸਿੰਘ ਰਾਮਪੁਰਾ ਨੂੰ ਸਨਮਾਨਿਤ ਕੀਤਾ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਹਰ ਸਾਲ ਦੀ ਤਰ੍ਹਾਂ ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ, ਗੁਰਮੇਲ ਸਿੰਘ ਵਿੱਤ ਸਕੱਤਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ, ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ, ਡਾ. ਦਰਸ਼ਨ ਸਿੰਘ, ਪ੍ਰੋ. ਨਰਿੰਦਰ ਸਿੰਘ ਦੀ ਅਗਵਾਈ ਵਿੱਚ ਲੰਗਰ ਵਰਤਾਉਣ ਦੀ ਸੇਵਾ ਸੇਵਾ ਨਿਭਾਈ | ਮੈਨੇਜਰ ਰਜਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਟੱਡੀ ਸਰਕਲ ਦੇ ਕੀਤੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ |