17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਪੋਸਟਰ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਿਹਤ ਵਿਭਾਗ ਵੱਲੋਂ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਸਕੂਲ ਲੜਕਿਆਂ ਵਿਖੇ ਮੌਖਿਕ ਸਿਹਤ ਮਹੀਨਾ ਮਨਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੋਦਾ ਕਰਨ ਦੇ ਮੰਤਵ ਨਾਲ ਦੰਦਾਂ ਦੀ ਸਹੀ ਸੰਭਾਲ, ਰੋਜ਼ਾਨਾ ਬੁਰਸ਼ ਕਰਨ ਦੰਦਾਂ ਦੀ ਜਾਂਚ ਦੀ ਮਹੱਤਤਾ ਦਰਸਾਉਂਦੇ ਹੋਏ ਪੋਸਟਰ ਮੁਕਾਬਲੇ ਕਰਵਾਏ ਗਏ | ਦੰਦਾਂ ਦੇ ਡਾਕਟਰ ਰਿਤੂ ਗੋਇਲ ਵੱਲੋਂ ਵਿਦਿਆਰਥੀਆਂ ਨੂੰ ਮੌਖਿਕ ਸਿਹਤ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਸਿਵਲ ਹਸਪਤਾਲ ਸੁਨਾਮ ਦੇ ਐਸ.ਐਮ.ਓ. ਡਾ. ਸਵਦੀਪ ਕੌਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ | ਇਸ ਮੌਕੇ ਡਾਕਟਰ ਡਾ. ਰਿਤੂ ਗੋਇਲ ਅਤੇ ਡਾ. ਪ੍ਰਭਜੋਤ ਸਿੰਘ ਤੋਂ ਇਲਾਵਾ ਪਿ੍ੰਸੀਪਲ ਅਨਿਲ ਜੈਨ, ਧੀਰਜ ਕੁਮਾਰ, ਸੁਰਿੰਦਰ ਕੌਰ ਅਤੇ ਜਸਪ੍ਰੀਤ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੰਬਾਈਨ ਹਾਦਸੇ 'ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਟੱਡੀ ਸਰਕਲ ਨੇ ਨਿਭਾਈਆਂ ਸ਼ਾਨਦਾਰ ਸੇਵਾਵਾਂ <br/>
Ad Position 24