17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਈਕੋ ਕਲੱਬ ਅਤੇ ਯੋਗਰਾਫੀ ਵਿਭਾਗ ਵਲੋਂ 'ਧਰਤੀ ਬਚਾਓ-ਵਾਤਾਵਰਣ ਬਚਾਓ' ਮੁਹਿੰਮ ਤਹਿਤ 'ਧਰਤੀ ਦਿਵਸ' ਮਨਾਇਆ ਗਿਆ | ਜਿਸ ਵਿਚ ਧਰਤੀ ਦੀ ਸੰਭਾਲ ਅਤੇ ਜਾਗਰੂਕ ਕਰਨ ਲਈ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣ ਸੰਦੀਪ ਕੌਰ ਨੇ ਪਹਿਲਾ, ਮਨਜੋਤ ਕੌਰ ਦੂਜਾ ਅਤੇ ਪਰਾਚੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਤੇ ਪ੍ਰੋ. ਦਰਸ਼ਨ ਕੁਮਾਰ ਨੇ ਭਾਸ਼ਣ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਤੇ ਨਾਲ ਹੀ ਧਰਤੀ ਦਿਵਸ ਦੀ ਮਹੱਤਤਾ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਈਕੋ ਕਲੱਬ ਦੇ ਕਨਵੀਨਰ ਪ੍ਰੋ. ਸੁਮਨਦੀਪ ਕੌਰ ਨੇ 'ਧਰਤੀ ਦਿਵਸ' ਦੇ ਇਤਿਹਾਸ ਬਾਰੇ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ | ਇਸ ਤੋਂ ਬਾਅਦ ਯੋਗ੍ਰਾਫੀ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਧਰਤੀ ਉਤਪੱਤੀ ਅਤੇ ਵਰਤਮਾਨ ਸਥਿਤੀ ਤੋਂ ਵੀ ਜਾਣੂ ਕਰਵਾਇਆ | ਮੁਕਾਬਲਿਆਂ ਦੀ ਜਜਮੈਂਟ ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਸੁਖਚੈਨ ਸਿੰਘ ਅਤੇ ਡਾ.ਜੋਤੀ ਨੇ ਨਿਭਾਈ | ਮੰਚ ਸੰਚਾਲਨ ਪ੍ਰੋ. ਸੁਮਨਦੀਪ ਕੌਰ ਅਤੇ ਪ੍ਰੋ. ਸੰਦੀਪ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਰੂਬੀ ਜਿੰਦਲ, ਪ੍ਰੋ. ਪਿ੍ਤਪਾਲ, ਪ੍ਰੋ. ਗਗਨਦੀਪ ਸਿੰਘ ਅਤੇ ਪ੍ਰੋ. ਅਨਵਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 1 ਮਈ ਨੰੂ ਪੈਨਸ਼ਨਰ ਅਤੇ ਮੁਲਾਜ਼ਮ ਸਰਕਾਰ ਵਿਰੋਧੀ ਦਿਵਸ ਮਨਾਉਣਗੇ <br/> ਅਗਲੀ ਖ਼ਬਰ 40 ਨਸ਼ੀਲੀਆਂ ਗੋਲੀਆਂ ਸਮੇਤ ਆਇਆ ਪੁਲਿਸ ਅੜਿੱਕੇ
Ad Position 24