16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਡੈਮ ਸੇਫ਼ਟੀ ਐਕਟ ਰੱਦ ਕਰਵਾਉਣ ਨੂੰ ਲੈ ਕੇ ਸੂਬਾ ਸਰਕਾਰ ਸਰਬ ਦਲੀ ਮੀਟਿੰਗ ਬੁਲਾਵੇ-ਉਗਰਾਹਾਂ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਡੈਮੋਕ੍ਰੇਟਿਕ ਸੇਫ਼ਟੀ ਐਕਟ-2021 ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਮੁੱਦੇ 'ਤੇ ਸਰਬ ਦਲੀ ਮੀਟਿੰਗ ਬੁਲਾਵੇ, ਤਾਂ ਜੋ ਸਾਰੀਆਂ ਸਿਆਸੀ ਪਾਰਟੀਆਂ ਦਾ ਪੱਖ ਜਨਤਕ ਹੋ ਸਕੇ | ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਸੂਬਾ ਸਰਕਾਰ ਦੀ ਚੁੱਪ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ | ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਅਜਿਹਾ ਲੱਗਦਾ ਹੈ ਜਿਵੇਂ 'ਆਪ' ਅਤੇ ਭਾਜਪਾ 'ਚ ਕੋਈ ਅੰਦਰੂਨੀ ਸਮਝੌਤਾ ਹੋ ਗਿਆ ਹੋਵੇ | ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਿਸ਼ਵ ਬੈਂਕ ਦੇ ਦਬਾਅ ਹੇਠ ਕੁਦਰਤੀ ਸਰੋਤਾਂ 'ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ | ਇਨ੍ਹਾਂ ਹੀ ਨਹੀ ਹੁਣ ਪਾਣੀਆਂ ਦਾ ਕੰਟਰੋਲ ਵੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਪਰ ਉਨ੍ਹਾਂ ਦੀ ਜਥੇਬੰਦੀ ਇਸ ਦਾ ਸਖ਼ਤ ਵਿਰੋਧ ਕਰੇਗੀ | ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਬਿਜਲੀ ਦੀ ਬਿਹਤਰ ਸਪਲਾਈ ਦਿੱਤੀ ਹੈ, ਪਰ ਇਸੇ ਸਰਕਾਰ ਨੇ ਕਿਸਾਨਾਂ 'ਤੇ ਇੰਨਾ ਤਸ਼ੱਦਦ ਕੀਤਾ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ | ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਦਾ ਬਣਦਾ ਮੁਆਵਜ਼ਾ ਤੱਕ ਨਹੀਂ ਮਿਲ ਰਿਹਾ | ਕਣਕ ਦੀ ਫ਼ਸਲ ਸੜਨ ਦੀਆਂ ਤਾਜ਼ਾ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਪ੍ਰਤੀ ਏਕੜ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਜਦੋਂ ਕਿ ਸਰਕਾਰੀ ਮੁਆਵਜ਼ਾ ਮਹਿਜ਼ 15 ਹਜ਼ਾਰ ਰੁਪਏ ਹੀ ਹੈ ਅਤੇ ਇਹ ਵੀ ਨਹੀ ਪਤਾ ਉਹ ਕਦੋਂ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਸ਼ੁਭਮ ਸ਼ਰਮਾ ਹੋਏ ਸਰਗਰਮ <br/> ਅਗਲੀ ਖ਼ਬਰ 1 ਮਈ ਨੰੂ ਪੈਨਸ਼ਨਰ ਅਤੇ ਮੁਲਾਜ਼ਮ ਸਰਕਾਰ ਵਿਰੋਧੀ ਦਿਵਸ ਮਨਾਉਣਗੇ <br/>
Ad Position 24