16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਸ਼ੁਭਮ ਸ਼ਰਮਾ ਹੋਏ ਸਰਗਰਮ <br/>

Ad Position 21
No active advertisement
ਅਜੀਤ ਡੈਸਕ 22-04-2026
ਧੂਰੀ, 21 ਅਪੈ੍ਰਲ (ਲਖਵੀਰ ਸਿੰਘ ਧਾਂਦਰਾ)-ਪੰਜਾਬ ਅੰਦਰ ਹੋਣ ਜਾ ਰਹੀਆ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਸਰਗਰਮ ਹੁੰਦੀ ਦਿਖਾਈ ਦੇ ਰਹੀ ਹੈ | ਇਨ੍ਹਾਂ ਚੋਣਾਂ ਵਿੱਚ ਧੂਰੀ ਦੇ 21 ਵਾਰਡਾਂ ਵਿੱਚ ਅਪਣੇ ਉਮੀਦਵਾਰ ਖੜ੍ਹੇ ਕਰਨ ਸੰਬੰਧੀ ਹੰਗਾਮੀ ਮੀਟਿੰਗ ਪੰਜਾਬ ਯੂਥ ਕਾਂਗਰਸ ਦੇ ਜਰਨਲ ਸਕੱਤਰ ਸ਼ੁਭਮ ਸ਼ਰਮਾ ਵੱਲੋਂ ਕੀਤੀ ਗਈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਪਣੀ ਨਿੱਜੀ ਲਾਭ ਲਈ ਅਗਲੇ ਮਈ ਦੇ ਮਹੀਨੇ ਵਿੱਚ ਇਨ੍ਹਾਂ ਚੋਣਾ ਨੂੰ ਕਰਵਾਉਣ ਜਾ ਰਹੀ ਇਸ ਸਬੰਧੀ ਉਨ੍ਹਾਂ ਵੱਲੋਂ ਅੰਦਰ ਖਾਤੇ ਤਿਆਰੀ ਖਿੱਚ ਰੱਖੀ ਹੈ ਪਰ ਇਨ੍ਹਾਂ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਰੇ ਵਾਰਡਾਂ ਵਿੱਚ ਅਪਣੇ ਜੇਤੂ ਉਮੀਦਵਾਰ ਖੜ੍ਹੇ ਕਰਨ ਜਾ ਰਹੀ | ਉਨ੍ਹਾਂ ਕਿਹਾ ਇਨ੍ਹਾਂ ਚੋਣਾਂ ਵਿੱਚ ਕਿਸੇ ਕੀਮਤ ਤੇ ਕਿਸੇ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਹਰ ਵਾਰਡ ਵਿੱਚ ਕਾਂਗਰਸ ਪਾਰਟੀ ਗਿਆਰਾਂ ਮੈਂਬਰੀ ਟੀਮ ਬਣਾ ਰਹੀ ਹੈ ਜੋ ਧੂਰੀ ਦੇ ਹਰ ਵਾਰਡ ਵਿੱਚ ਲੋਕਾਂ ਨਾਲ ਮੀਟਿੰਗਾਂ ਕਰੇਗੀ ਤੇ ਲੋਕਾ ਦੀਆ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਏਗੀ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ ਡਾਕਟਰ ਅਨਵਰ ਭਸੌੜ <br/> ਅਗਲੀ ਖ਼ਬਰ ਡੈਮ ਸੇਫ਼ਟੀ ਐਕਟ ਰੱਦ ਕਰਵਾਉਣ ਨੂੰ ਲੈ ਕੇ ਸੂਬਾ ਸਰਕਾਰ ਸਰਬ ਦਲੀ ਮੀਟਿੰਗ ਬੁਲਾਵੇ-ਉਗਰਾਹਾਂ <br/>
Ad Position 24