16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸੁਹਿਰਦ-ਸੋਹੀ <br/>

Ad Position 21
No active advertisement
ਅਜੀਤ ਡੈਸਕ 22-04-2026
ਲਹਿਰਾਗਾਗਾ, 21 ਅਪ੍ਰੈਲ (ਅਸ਼ੋਕ ਗਰਗ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਪਿੰਡ ਸੰਗਤਪੁਰਾ ਦੇ ਦੋ ਨਹਿਰੀ ਮੋਘਿਆਂ ਦੇ ਰਹਿੰਦੇ ਰਕਬੇ ਲਈ ਪਾਈਪਲਾਈਨ ਮਨਜ਼ੂਰ ਹੋਈ ਹੈ | ਵਿੱਤ ਮੰਤਰੀ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਦੀ ਮੌਜੂਦਗੀ ਵਿਚ ਅਰਦਾਸ ਕਰ ਕੇ ਕੰਮ ਸ਼ੁਰੂ ਕਰਵਾਇਆ ਗਿਆ | ਇਸ ਦੌਰਾਨ ਉਨ੍ਹਾਂ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਸਬੰਧਿਤ ਅਫ਼ਸਰ ਸਾਹਿਬਾਨ ਨੂੰ ਹਦਾਇਤਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਖੇਤ ਤਕ ਨਹਿਰੀ ਪਾਣੀ ਪਹੁੰਚਾਉਣ ਲਈ ਸੁਹਿਰਦ ਹੈ | ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਹਿਰਦ ਹੈ | ਉਨ੍ਹਾਂ ਸਰਪੰਚ ਹਰਪਾਲ ਸਿੰਘ ਅਤੇ ਹਾਜ਼ਰ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੰਗਤਪੁਰਾ-ਲਦਾਲ ਅਤੇ ਸੰਗਤਪੁਰਾ-ਚੰਗਾਲੀਵਾਲਾ ਲਿੰਕ ਸੜਕ ਜਲਦ ਬਣਵਾ ਦਿੱਤੀਆਂ ਜਾਣਗੀਆਂ | ਸਿਹਤ ਕੇਂਦਰ ਦੀ ਉਸਾਰੀ ਵੀ ਛੇਤੀ ਪੂਰੀ ਕਰਵਾ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਨੌਜਵਾਨਾਂ ਲਈ ਜਿੰਮ ਦਾ ਸਮਾਨ ਭੇਜਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬ੍ਰਾਹਮਣ ਸਭਾ ਸ਼ੇਰਪੁਰ ਨੇ ਪਰਸ਼ੂਰਾਮ ਜੈਅੰਤੀ ਸ਼ਰਧਾ ਭਾਵਨਾ ਤੇ ਧੂਮਧਾਮ ਮਨਾਈ <br/> ਅਗਲੀ ਖ਼ਬਰ ਮਹਾਤਮਾ ਜਯੋਤੀਬਾ ਫੂਲੇ ਦੀ ਜੈਅੰਤੀ ਨੂੰ ਸਮਰਪਿਤ ਦਿਹਾੜਾ ਮਨਾਇਆ <br/>
Ad Position 24