ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਦੂਜਾ ਭਾਸ਼ਨ ਮੁਕਾਬਲਾ <br/>
ਅਜੀਤ ਡੈਸਕ
22-04-2026
ਭਾਸ਼ਣ ਮੁਕਾਬਲੇ ਲਈ ਚਾਰ ਮਹੱਤਵਪੂਰਨ ਵਿਸ਼ੇ ਨਿਰਧਾਰਿਤ ਕੀਤੇ ਗਏ ਹਨ:
ਆਧੁਨਿਕ ਪੱਤਰਕਾਰੀ : ਚੁਣੌਤੀਆਂ ਅਤੇ ਜ਼ਿੰਮੇਵਾਰੀਆਂ, ਪ੍ਰੈੱਸ ਦੀ ਆਜ਼ਾਦੀ ਦਾ ਮਹੱਤਵ, ਪੱਤਰਕਾਰੀ ਅਤੇ ਨੈਤਿਕਤਾ, ਅਤੇ ਪੱਤਰਕਾਰੀ ਲੋਕਤੰਤਰ ਦਾ ਚੌਥਾ ਸਤੰਭ ਟਰੱਸਟ ਵੱਲੋਂ ਦੱਸਿਆ ਗਿਆ ਹੈ ਕਿ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਜਾਵੇਗਾ, ਜਦਕਿ ਜੇਤੂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਦੇ ਨਾਲ ਹੀ 'ਆਧੁਨਿਕ ਪੱਤਰਕਾਰੀ: ਚੁਣੌਤੀਆਂ ਅਤੇ ਜ਼ਿੰਮੇਵਾਰੀਆਂ' ਵਿਸ਼ੇ 'ਤੇ ਇੱਕ ਮਹੱਤਵਪੂਰਨ ਸੈਮੀਨਾਰ ਵੀ ਕਰਵਾਇਆ ਜਾਵੇਗਾ | ਦੂਜੇ ਸੈਸ਼ਨ ਵਿੱਚ ਪੱਤਰਕਾਰੀ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਪੱਤਰਕਾਰਾਂ ਦਾ ਦਸਵਾਂ ਸਨਮਾਨ ਸਮਾਰੋਹ ਮੌਕੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਉੱਘੇ ਪੱਤਰਕਾਰ, ਪੰਜਾਬੀ ਲੇਖਕ ਅਤੇ ਸਾਬਕਾ ਸੰਪਾਦਕ ਵਰਿੰਦਰ ਸਿੰਘ ਵਾਲੀਆ ਸ਼ਿਰਕਤ ਕਰਨਗੇ | ਵਿਸ਼ੇਸ਼ ਮਹਿਮਾਨਾਂ ਵਜੋਂ ਡਾ. ਅਮਨਪ੍ਰੀਤ ਰੰਧਾਵਾ ਮੁਖੀ, ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਅਮਰਜੀਤ ਸਿੰਘ ਵੜੈਚ ਸਾਬਕਾ ਅਸਿਸਟੈਂਟ ਡਾਇਰੈਕਟਰ, ਆਲ ਇੰਡੀਆ ਰੇਡੀਓ ਸ਼ਿਰਕਤ ਕਰਨਗੇ | ਸਨਮਾਨਿਤ ਕੀਤੇ ਜਾਣ ਵਾਲੇ ਪੱਤਰਕਾਰਾਂ ਵਿੱਚ ਗੁਰਤੇਜ ਸਿੰਘ ਸਿੱਧੂ, ਗੁਰਪ੍ਰੇਮ ਲਹਿਰੀ, ਸ਼ਿਵ ਇੰਦਰ, ਮਨਦੀਪ ਸਿੰਘ, ਸਾਹਿਲਦੀਪ ਸਿੰਘ, ਗਗਨਦੀਪ ਸਿੰਘ ਅਹੂਜਾ, ਰਣਜੀਤ ਸਿੰਘ, ਪਵਨ ਮੁਖੀਜਾ, ਅਮਨ ਅਰੋੜਾ ਅਤੇ ਹੈਪੀ ਭਗਤਾ ਸ਼ਾਮਿਲ ਹਨ | ਭਾਸ਼ਣ ਮੁਕਾਬਲੇ ਦੇ ਜੱਜ ਡਾ. ਹਰਗੁਣਪ੍ਰੀਤ ਸਿੰਘ, ਡਾ. ਰਿਪੁਦਮਨ, ਪ੍ਰੋ. ਕੁਲਦੀਪ ਕੌਰ ਅਤੇ ਡਾ.ਹਰਮੀਤ ਕੌਰ ਸ਼ਾਮਿਲ ਹਨ | ਟਰੱਸਟ ਪ੍ਰਧਾਨ ਅਕਸ਼ੈ ਖਨੌਰੀ ਨੇ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਨੌਜਵਾਨਾਂ ਵਿੱਚ ਸੱਚਾਈ ਅਤੇ ਜ਼ਿੰਮੇਵਾਰ ਪੱਤਰਕਾਰੀ ਦੇ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਟਰੱਸਟ ਦੇ ਮੈਂਬਰਾਂ ਵਿੱਚ ਦੀਪਕ ਭਾਰਦਵਾਜ, ਕੁਲਵਿੰਦਰ ਸਿੰਘ, ਪਰਮਜੀਤ ਕੌਰ, ਪਰਮਜੀਤ ਕੌਸ਼ਲ, ਪਿ੍ਯੰਕਾ ਭਾਰਦਵਾਜ, ਸੁਮਨ ਗੋਇਲ, ਹਰਵਿੰਦਰ ਕੌਰ, ਕਿਰਨ ਸ਼ਰਮਾ, ਗੁਰਪ੍ਰੀਤ ਕੌਰ, ਸੁਸ਼ਮਾ ਸ਼ਰਮਾ, ਗੁਰਵਿੰਦਰ ਕੌਰ, ਬਲਵਿੰਦਰ ਕੌਰ, ਖੁਸ਼ਵੰਤ ਕੌਰ ਧੰਜੂ ਅਤੇ ਹਰਪ੍ਰੀਤ ਕੌਰ ਵੀ ਮੌਜੂਦ ਸਨ |