16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨਸ਼ਾ ਵਿਰੋਧੀ ਮੁਹਿੰਮ ਤਹਿਤ ਮਾਰਕੀਟ ਕਮੇਟੀ ਦਫ਼ਤਰ ਸ਼ੇਰਪੁਰ 'ਚ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 22-04-2026
ਸ਼ੇਰਪੁਰ, 21 ਅਪ੍ਰੈਲ (ਮੇਘ ਰਾਜ ਜੋਸ਼ੀ) -ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਲਾਕ ਆਗੂ ਸਤਪਾਲ ਰਿਸ਼ੀ ਭਗਵਾਨਪੁਰਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫ਼ਤਰ ਸ਼ੇਰਪੁਰ ਵਿਖੇ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੌਰਾਨ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਸਬੰਧੀ ਗੰਭੀਰ ਚਰਚਾ ਕੀਤੀ ਗਈ ਅਤੇ ਇਸ ਸਮੱਸਿਆ ਨੂੰ ਜੜੋ ਖ਼ਤਮ ਕਰਨ ਲਈ ਸਾਂਝੇ ਯਤਨਾਂ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਸਰਪੰਚ ਰਾਜਵਿੰਦਰ ਸਿੰਘ ਨੇ ਕਿਹਾ ਕਿ ਸ਼ੇਰਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਅਤੇ ਇਸ ਦਾ ਵੱਡਾ ਅਸਰ ਵੀ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸ਼ੇਰਪੁਰ ਹੁਣ ਲਗਭਗ ਨਸ਼ਾ ਮੁਕਤ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਲਈ ਦਵਾਈ ਅਤੇ ਰਿਹੈਬਿਲਿਟੇਸ਼ਨ ਕੈਂਪਾਂ ਰਾਹੀਂ ਵੱਡੇ ਪੱਧਰ 'ਤੇ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਹੋਰ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਬਿਨਾ ਹਿਚਕਿਚਾਹਟ ਸੰਪਰਕ ਕਰ ਸਕਦਾ ਹੈ ਅਤੇ ਉਸ ਦੀ ਪੂਰੀ ਮਦਦ ਕੀਤੀ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਸੂਬਾ ਸਰਕਾਰ ਵਲੋਂ ਨਸ਼ਿਆਂ ਖ਼ਲਿਾਫ਼ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਵਿਚ ਇਸ ਦੇ ਪ੍ਰਤੀ ਜਾਗਰੂਕਤਾ ਵੀ ਵਧ ਰਹੀ ਹੈ | ਮੀਟਿੰਗ ਵਿਚ ਬਲਾਕ ਸੰਮਤੀ ਮੈਂਬਰ ਬਿੱਲੂ ਬੜੀ, ਲੋਕ ਸੇਵਾ ਖ਼ੂਨਦਾਨ ਕਲੱਬ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਵਿੱਕੀ ਨੰਗਲ, ਬਹਾਦਰ ਸਿੰਘ ਫੌਜੀ, ਸੁਖਮਿੰਦਰ ਸਿੰਘ ਧਾਲੀਵਾਲ, ਨੌਜਵਾਨ ਆਗੂ ਦਰਸੀ ਗੰਡੇਵਾਲੀਆ, ਲਖਵਿੰਦਰ ਸਿੰਘ ਪੰਧੇਰ, ਸੁਖਬੀਰ ਸਿੰਘ ਚੀਮਾ ਅਤੇ ਜਗਦੇਵ ਸਿੰਘ ਪ੍ਰਧਾਨ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਹੋਈ ਅਹਿਮ ਮੀਟਿੰਗ <br/> ਅਗਲੀ ਖ਼ਬਰ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਦੂਜਾ ਭਾਸ਼ਨ ਮੁਕਾਬਲਾ <br/>
Ad Position 24